ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ

ਐਸ ਏ ਐਸ ਨਗਰ, 12 ਅਗਸਤ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਵਿੱਚ ਬੱਚਿਆਂ ਦੁਆਰਾ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦਸਿਆ ਕਿ ਵਿਦਿਆਰਥੀਆਂ ਨੇ ਇਸ ਮੌਕੇ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਬਣਾਈਆਂ। ਵਿਦਿਆਰਥੀਆਂ ਵੱਲੋਂ ਰੱਖੜੀ ਦੇ ਤਿਉਹਾਰ ਦੇ ਮਹੱਤਵ ਨੂੰ ਭਾਸ਼ਣ , ਕਵਿਤਾਵਾਂ ਅਤੇ ਗੀਤਾਂ ਦੇ ਰਾਹੀਂ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ। ਸਕੂਲ ਵਿੱਚ ਬੱਚਿਆਂ ਦਾ ਸੁੰਦਰ ਰੱਖੜੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ।

ਇਸ ਮੌਕੇ ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਪਵਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਸਾਨੂੰ ਆਪਣੇ ਰਿਸ਼ਤਿਆਂ ਨੂੰ ਕਾਇਮ ਅਤੇ ਮਜ਼ਬੂਤ ਰੱਖਣ ਲਈ ਇਹਨਾਂ ਤਿਉਹਾਰਾਂ ਨਾਲ਼ ਜੁੜੇ ਰਹਿਣ ਦੀ ਲੋੜ ਹੈ।

Leave a Reply

Your email address will not be published.