ਪੰਜਾਬ ਸਟੇਟ ਮਿਲਕ ਪਲਾਂਟ ਐਂਡ ਪ੍ਰੋਜੈਕਟਸ ਇੰਪਲਾਈਜ ਕਨਫੈਡਰੇਸ਼ਨ ਦਾ ਵਫਦ ਨਰਿੰਦਰ ਸਿੰਘ ਸ਼ੇਰਗਿਲ ਨੂੰ ਮਿਲਿਆ

ਐਸ. ਏ. ਐਸ. ਨਗਰ, 4 ਅਕਤੂਬਰ (ਸ.ਬ.) ਪੰਜਾਬ ਦੇ ਸਹਿਕਾਰੀ ਮਿਲਕ ਪਲਾਟਾਂ ਦੀ ਸਟੇਟ ਮੁਲਾਜ਼ਮ ਜਥੇਬੰਦੀ ‘ਦੀ ਪੰਜਾਬ ਸਟੇਟ ਮਿਲਕ ਪਲਾਂਟ ਐਂਡ ਪ੍ਰੋਜੈਕਟਸ ਇੰਪਲਾਈਜ ਕਨਫੈਡਰੇਸ਼ਨ’ ਦੇ ਇੱਕ ਵਫਦ ਵੱਲੋਂ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਹੇਠ ਮਿਲਕਫੈਡ ਪੰਜਾਬ, ਚੰਡੀਗੜ੍ਹ ਦੇ ਨਵਨਿਯੁਕਤ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਕਰਮਚਾਰੀਆਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਕਨਫੈਡਰੇਸ਼ਨ ਦੇ ਜਨਰਲ ਸਕੱਤਰ ਗੁਲਜਾਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸz. ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਹੇਠ ਮਿਲਕਫੈਡ ਨੂੰ ਹੋਰ ਤਰੱਕੀ ਦੇ ਰਾਹ ਤੇ ਲਿਜਾਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਰਮਚਾਰੀਆਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਉਨ੍ਹਾਂ ਦੀਆਂ ਯੋਗ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।

ਇਸ ਮੌਕੇ ਤੇ ਕਨਫੈਡਰੇਸ਼ਨ ਦੇ ਆਗੂ ਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਰਾਜੇਸ਼ ਮਹਾਜਨ, ਸੰਦੀਪ ਸਿੰਘ ਰਾਣਾ ਅਤੇ ਪੰਜਾਬ ਭਰ ਦੇ ਵੱਖ-ਵੱਖ ਪਲਾਟਾਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜ਼ਰ ਸਨ।