ਕੇਂਦਰੀ ਬਜਟ ਨੇ ਨਿਰਾਸ਼ ਕੀਤਾ : ਪਰਮਦੀਪ ਬੈਦਵਾਨ

ਐਸ ਏ ਐਸ ਨਗਰ, 1 ਫਰਵਰੀ (ਸ.ਬ.) ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਬਜਟ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਇਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰ ਰਹੀ ਸੀ ਪਰ ਇਸ ਬਜਟ ਵਿਚ ਕਿਸਾਨਾਂ ਨੂੰ ਕੁਝ ਨਹੀਂ ਦਿਤਾ ਗਿਆ, ਜਿਸ ਕਰਕੇ ਇਸ ਬਜਟ ਤੋਂ ਕਿਸਾਨ ਨਿਰਾਸ਼ ਹੋਏ ਹਨ। ਉਹਨਾਂ ਇਸ ਬਜਟ ਨੂੰ ਕਾਲਾ ਬਜਟ ਦਸਦਿਆਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।