ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 5 ਨੂੰ

ਐੋਸ ਏ ਐਸ ਨਗਰ, 2 ਜੂਨ (ਸ.ਬ.) ਦੀ ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵੱਲੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂਦੁਆਰਾ ਸਿੰਘ ਸਭਾ ਸੈਕਟਰ 69, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 5 ਜੂਨ ਨੂੰ ਨਾਲ ਮਨਾਇਆ ਜਾ ਰਿਹਾ ਹੈ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ 5 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ) ਸਰਪ੍ਰਸਤ ਸਿੱਖ ਹੋਪ ਚੈਰੀਟੇਬਲ ਟਰੱਸਟ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਿੱਖ ਹੋਪ ਟਰੱਸਟ ਵੱਲੋਂ 10ਵੀਂ ਅਤੇ 12ਵੀਂ ਵਿੱਚ ਪੰਜਾਬ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਵਿੱਤੀ ਮਦਦ ਸਕੀਮ ਦੇ ਤਹਿਤ ਟਰੱਸਟ ਵੱਲੋਂ ਲੋੜਵੰਦ ਗੁਰਸਿੱਖਾਂ ਨੂੰ ਆਪਣਾ ਨਵਾਂ ਕੰਮ ਆਰੰਭ ਕਰਨ ਲਈ ਮਾਇਕ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।