ਪੰਜਾਬ ਸਰਕਾਰ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ : ਡਾ.ਬਲਜੀਤ ਕੌਰ ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਕੀਤੀ ਗਈ ਸਫਲ ਛਾਪੇਮਾਰੀ

ਚੰਡੀਗੜ੍ਹ, 9 ਜੂਨ (ਸ.ਬ.) ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਵਜੋਂ ਪਟਿਆਲਾ ਵਿੱਚ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਹਨਾਂ ਕਿਹਾ ਕਿ ਇਹਨਾਂ ਬੱਚਿਆਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ।