ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ

ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ

ਚੰਡੀਗੜ੍ਹ, 28 ਮਾਰਚ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।

ਜਿਕਰਯੋਗ ਹੈ ਕਿ ਬੀਤੀ ਰਾਤ ਹੀ ਡਾ. ਗੁਰਪ੍ਰੀਤ ਕੌਰ ਦੇ ਹਸਪਤਾਲ ਵਿਚ ਦਾਖਲ ਹੋਣ ਦੀਆਂ ਖ਼ਬਰ ਸਾਹਮਣੇ ਆਈਆਂ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ।

ਡਾ. ਗੁਰਪ੍ਰੀਤ ਕੌਰ ਦੇ ਹੋਣ ਦੀ ਜਾਣਕਾਰੀ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਨ੍ਹਾਂ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸਰਕਾਰੀ ਸਮਾਗਮ ਵਿਚ ਕਿਹਾ ਸੀ ਕਿ ਉਨ੍ਹਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।