ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਦੇ ਕਈ ਆਗੂਆਂ ਨੂੰ ਦਿੱਤੀਆਂ ਵੱਡੀਆਂ ਜਿੰਮੇਵਾਰੀਆਂ

ਸਥਾਨਕ ਆਗੂਆਂ ਨੂੰ ਜਿੰਮੇਵਾਰੀਆਂ ਮਿਲਣ ਨਾਲ ਹਲਕੇ ਵਿੱਚ ਹੋਰ ਮਜਬੂਤ ਹੋਵੇਗੀ ਪਾਰਟੀ : ਪਰਵਿੰਦਰ ਸਿੰਘ ਸੋਹਾਣਾ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਮੁਹਾਲੀ ਹਲਕੇ ਦੇ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਹਨਾਂ ਨਿਯੁਕਤੀਆਂ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸz ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਨਵੀਂ ਸੂਚੀ ਵਿੱਚ ਹਲਕਾ ਮੁਹਾਲੀ ਦੇ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਹਨ ਅਤੇ ਇਸ ਨਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਤਾਕਤਵਰ ਹੋਵੇਗਾ।

ਨਵੀਂ ਸੂਚੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਇਹਨਾਂ ਨਿਯੁਕਤੀਆਂ ਦੇ ਤਹਿਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਮਜੀਤ ਸਿੰਘ ਕਾਹਲੋਂ ਅਤੇ ਜਸਵੰਤ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਐਡਵੋਕੇਟ ਗਗਨਦੀਪ ਸਿੰਘ, ਜਸਬੀਰ ਸਿੰਘ ਭਾਗੋਮਾਜਰਾ, ਗੁਰਪ੍ਰਤਾਪ ਸਿੰਘ, ਸੁਖਵਿੰਦਰ ਸਿੰਘ ਛਿੰਦੀ ਨੂੰ ਪੀਏਸੀ ਮੈਂਬਰ ਬਣਾਇਆ ਗਿਆ ਹੈ।

ਇਸਦੇ ਨਾਲ ਹੀ ਸਤਿੰਦਰ ਸਿੰਘ ਗਿੱਲ ਨੂੰ ਪਾਰਟੀ ਦੇ ਬੁਲਾਰੇ ਅਤੇ ਸਲਾਹਕਾਰ ਦੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਰਣਜੀਤ ਸਿੰਘ ਮੌਲੀ ਬੈਦਵਾਨ, ਰਮਨਦੀਪ ਸਿੰਘ ਬਾਵਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਬਣਾਇਆ ਗਿਆ ਹੈ। ਇਸਤੋਂ ਇਲਾਵਾ ਪ੍ਰੀਤਮ ਸਿੰਘ ਮੁਹਾਲੀ, ਬਲਜੀਤ ਸਿੰਘ ਦੈੜੀ ਅਤੇ ਤਰਸੇਮ ਸਿੰਘ ਗੰਧੋ ਨੂੰ ਜਨਰਲ ਕੌਂਸਲ ਦੇ ਮੈਂਬਰ ਬਣਾਇਆ ਗਿਆ ਹੈ।

ਸz. ਸੋਹਾਣਾ ਨੇ ਕਿਹਾ ਕਿ ਇਹ ਸਾਰੇ ਹੀ ਸੂਝਵਾਨ ਆਗੂ ਲੋਕਾਂ ਵਿੱਚ ਭਾਰੀ ਰਸੂਖ ਅਤੇ ਸਮਰਥਨ ਰੱਖਦੇ ਹਨ ਤੇ ਪਾਰਟੀ ਵਿੱਚ ਇਹਨਾਂ ਆਗੂਆਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਹ ਆਗੂ ਭਲੀ ਭਾਂਤ ਨਿਭਾਉਣ ਦੇ ਸਮਰਥ ਹਨ।