ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਮਾਨਵ ਮੰਗਲ ਸਕੂਲ, ਫੇਜ਼-10 ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਪੈਰਾਗਾਨ ਸੀਨੀਅਰ ਸਕੈੰਡਰੀ ਸਕੂਲ, ਸੈਕਟਰ-71 ਵਿਖੇ ਬਸ ਡਰਾਇਵਰਾਂ ਅਤੇ ਫੀਮੇਲ ਅਟੈਂਡੈਂਟਸ ਨਾਲ ਸੈਮੀਨਾਰ ਕੀਤਾ ਗਿਆ।

ਸ੍ਰੀ ਜਨਕ ਰਾਜ ਨੇ ਦੱਸਿਆ ਕਿ ਇਸ ਮੌਕੇ ‘ਸੇਫ ਸਕੂਲ ਵਾਹਨ’ ਸਕੀਮ ਦੇ ਤਹਿਤ ਜਾਣਕਾਰੀ ਦਿੱਤੀ ਗਈ ਅਤੇ ਬੱਸਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣਬਾਰੇ ਦੱਸਿਆ ਗਿਆ। ਇਸਦੇ ਨਾਲ ਹੀ ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਉਹਨਾਂ ਦੱਸਿਆ ਕਿ ਹਾਜਿਰ ਵਿਅਕਤੀਆਂ ਨੂੰ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡਿਫਾਈ ਨਾ ਕਰਵਾਉਣ ਦੀ ਅਪੀਲ ਕੀਤੀ ਗਈ।