ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦੀ ਮੌਤ

ਐਸ ਏ ਐਸ ਨਗਰ, 25 ਅਪ੍ਰੈਲ (ਸ.ਬ.) ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਉਹਨਾਂ ਦੀ ਧੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ (ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਜਿਲ੍ਹਾ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਪਰਸਨ) ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਅਤੇ ਪ੍ਰਸਿੱਧ ਬਿਜਨਸਮੈਨ ਅਰਵਿੰਦਰ ਸਿੰਘ ਭੁੱਲਰ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਰਾਜਸਥਾਨ ਦੇ ਗੰਗਾਨਗਰ ਦੇ ਹਸਪਤਾਲ ਵਿੱਚ ਦਾਖਿਲ ਸਨ ਜਿੱਥੇ ਉਹਨਾਂ ਅੱਜ ਆਖਰੀ ਸਾਹ ਲਏ।

ਅਰਵਿੰਦਰ ਸਿੰਘ ਭੁੱਲਰ ਬਹੁਤ ਪ੍ਰਸਿੱਧ ਬਿਜਨਸਮੈਨ ਸਨ ਜਿਨਾਂ ਦਾ ਭੁੱਲਰ ਸੀਮਟ ਕਾਰਪੋਰੇਸ਼ਨ, ਭੁੱਲਰ ਫਲਿੰਗ ਸਟੇਸ਼ਨ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ਵਿੱਚ ਮੈਟਰੋ ਮਾਲ ਕੈਸ਼ ਅਤੇ ਕੈਰੀ ਸਮੇਤ ਹੋਰ ਵੱਡੇ ਕਾਰੋਬਾਰ ਹਨ। ਅਰਵਿੰਦਰ ਭੁੱਲਰ ਅੰਮ੍ਰਿਤਸਰ ਦੇ ਪ੍ਰਸਿੱਧ ਬਿਜਨਸਮੈਨ ਬਲਬੀਰ ਸਿੰਘ ਭੁੱਲਰ ਦੇ ਸਪੁੱਤਰ ਸਨ ਅਤੇ ਕਨੇਡੀਅਨ ਸਿਟੀਜਨ ਸਨ। ਉਹਨਾਂ ਦੀ ਉਮਰ 57 ਸਾਲ ਸੀ ਅਤੇ ਉਹ ਚੰਡੀਗੜ੍ਹ ਦੇ 33 ਸੈਕਟਰ ਦੇ ਵਿੱਚ ਆਪਣੀ ਪਤਨੀ ਅਮਨਜੋਤ ਕੌਰ ਰਾਮੂਵਾਲੀਆ ਨਾਲ ਰਹਿ ਰਹੇ ਸਨ। ਆਪਣੇ ਪਿੱਛੇ ਆਪਣੀ ਇੱਕ ਬੇਟੀ ਡਾਕਟਰ ਸਮੀਰ ਕੌਰ, ਦਮਾਦ ਡਾ. ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਬਾਨੀ, ਫਲਕ ਤੇ ਪਤਨੀ ਛੱਡ ਗਏ ਹਨ।

ਸz. ਅਰਵਿੰਦਰ ਸਿੰਘ ਭੁੱਲਰ ਦਾ ਅੰਤਮ ਸਸਕਾਰ 27 ਅਪ੍ਰੈਲ ਨੂੰ ਸਵੇਰੇ ਸਾਢੇ 10 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਉਨਾਂ ਦੀ ਬੇਵਕਤੀ ਮੌਤ ਤੇ ਅਕਾਲੀ ਦਲ ਦੇ ਆਗੂ ਪz. ਪ੍ਰੇਮ ਸਿੰਘ ਚੰਦੂਮਾਜਰਾ, ਮੁਹਾਲੀ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਦਲ ਦੇ ਮੀਤ ਪ੍ਰਧਾਨ ਸz. ਪਰਮਜੀਤ ਸਿੰਘ ਕਾਹਲੋਂ, ਸz. ਹਰਮਨਪ੍ਰੀਤ ਸਿੰਘ ਪ੍ਰਿੰਸ, ਪਾਰਟੀ ਦੇ ਪੀ ਏ ਸੀ ਮੈਂਬਰ ਸz. ਪ੍ਰਦੀਪ ਸਿੰਘ ਭਾਰਜ ਅਤੇ ਸz. ਮਨਜੀਤ ਸਿੰਘ ਮਾਨ, ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਕੱਤਰ ਜਨਰਲ ਸz. ਸਰਬਜੀਤ ਸਿੰਘ ਪਾਰਸ, ਭਾਜਪਾ ਦੇ ਸੂਬਾ ਸਹਿ ਖਜਾਂਚੀ ਸz. ਸੁਖਵਿੰਦਰ ਸਿੰਘ ਗੋਲਡੀ, ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ, ਭਾਰਤ ਸੇਵਕ ਸਮਾਜ ਦੇ ਪ੍ਰਧਾਨ ਸz. ਸਵਰਨ ਸਿੰਘ ਮੱਖਣ ਸਮੇਤ ਵੱਖ ਵੱਖ ਆਗੂਆਂ ਨੇ ਸz. ਭੁੱਲਰ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।