ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ ਫਲਾਇੰਗ ਜੋਨ ਐਲਾਨਿਆ

ਐਸ ਏ ਐਸ ਨਗਰ, 3 ਮਈ (ਸ.ਬ.) ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਹੀਦ ਭਗਤ ਸਿੰਘ (ਐਸ. ਬੀ. ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 4 ਮਈ ਤੋਂ 8 ਮਈ ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ ਹੈ।

ਇਹ ਕਾਰਵਾਈ ਭਾਰਤ ਦੇ ਰਾਸ਼ਟਰਪਤੀ ਦੀ 4 ਅਤੇ 8 ਮਈ ਨੂੰ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦਿਆਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।

ਜਿਲ੍ਹਾ ਮਜਿਸਟੇਟ ਨੇ ਕਿਹਾ ਕਿ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।