Akali-BJP will form Govt. for the third time in Punjab : Baljit Kumbra

ਕਾਂਗਰਸੀ ਅਤੇ ਆਪ ਆਗੂਆਂ ਦੀਆਂ ਅੱਖਾਂ ਅੱਗੇ ਆਇਆ ਹਨੇਰਾ, ਦਿਸਦਾ ਨਹੀਂ ਵਿਕਾਸ : ਜਥੇਦਾਰ ਕੁੰਭੜਾ
– ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪੰਜਾਬ ਵਿੱਚ ਲਿਆਂਦੀ ਵਿਕਾਸ ਦੀ ਹਨੇਰੀ, ਤੀਸਰੀ ਵਾਰ ਬਣੇਗੀ ਸਰਕਾਰ

ਐੱਸ.ਏ.ਐੱਸ. ਨਗਰ, 22 ਸਤੰਬਰ : ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ  ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਪੰਜਾਬ ਵਿੱਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਿਆਂਦੀਆਂ ਗਈਆਂ ਹਨ| ਪੰਜਾਬ ਦਾ ਇੰਨੇ ਵੱਡੇ ਪੱਧਰ ‘ਤੇ ਵਿਕਾਸ ਦੇਖ ਦੇ ਕਾਂਗਰਸੀ ਅਤੇ ਆਮ ਪਾਰਟੀ ਆਗੂਆਂ ਦੀਆਂ ਅੱਖਾਂ ਅੱਗੇ ਹਨੇਰਾ ਆ ਚੁੱਕਾ ਹੈ ਅਤੇ ਉਨ੍ਹਾਂ ਨੂੰ ਵਿਕਾਸ ਦਿਖਾਈ ਹੀ ਨਹੀਂ ਦੇ ਰਿਹਾ| ਇਹ ਵਿਚਾਰ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਹਲਕਾ ਮੁਹਾਲੀ ਦੇ ਪਿੰਡ ਨਗਾਰੀ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਨੂੰ ਨੀਲੇ ਕਾਰਡ ਵੰਡਣ ਮੌਕੇ ਸੰਬੋਧਨ ਕਰਦਿਆਂ ਪ੍ਰਗਟ ਕੀਤੇ| ਇਸ ਤੋਂ ਪਹਿਲਾਂ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਨੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਦਾ ਉਨ੍ਹਾਂ ਦੇ ਪਿੰਡ ਨਗਾਰੀ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ|

ਜਥੇਦਾਰ ਕੁੰਭੜਾ ਨੇ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਜੇਕਰ ਇਕੱਲੇ ਮੁਹਾਲੀ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦੀ ਯੋਗ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਮੋਹਾਲੀ ਨੂੰ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਸਥਾਪਿਤ ਕਰ ਦਿਖਾਇਆ ਹੈ| ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਬਣਾਏ ਬਿਜ਼ਨਸ ਕਾਲਜ, ਮਾਈ ਭਾਗੋ ਆਰਮਡ ਫੋਰਸਿਜ਼ ਕਾਲਜ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਕਾਲਜ, ਅੰਤਰ ਰਾਸ਼ਟਰੀ ਹਾਕੀ ਸਟੇਡੀਅਮ ਸਮੇਤ ਕਈ ਸਟੇਡੀਅਮ ਮੁਹਾਲੀ ਵਿੱਚ ਬਣਾਏ, ਇੰਟਰਨੈਸ਼ਨਲ ਏਅਰਪੋਰਟ ਬਣਾ ਕੇ ਥੋੜ੍ਹੇ ਸਮੇਂ ਵਿੱਚ ਹੀ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ, ਜ਼ਿਲ੍ਹਾ ਮੁਹਾਲੀ ਦਾ ਨਵਾਂ ਡੀ.ਸੀ. ਕੰਪਲੈਕਸ, ਅਦਾਲਤੀ ਕੰਪਲੈਕਸ ਮੁਕੰਮਲ ਕਰਕੇ ਸ਼ੁਰੂ ਕੀਤੇ, ਪੇਂਡੂ ਖੇਤਰਾਂ ਵਿੱਚ ਲੋਕਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਰੇਲਵੇ ਕ੍ਰਾਸਿੰਗਾਂ ‘ਤੇ ਅੰਡਰਬ੍ਰਿਜ ਬਣਾਏ ਗਏ, ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੋ ਰਹੀ ਖੱਜਲ ਖੁਆਰੀ ਰੋਕਣ ਲਈ ਸੁਵਿਧਾ ਕੇਂਦਰ, ਫਰਦ ਕੇਂਦਰ ਅਤੇ ਸੇਵਾ ਕੇਂਦਰ ਬਣਾਏ, ਵਿਰਾਸਤ ਦੀ ਸਾਂਭ ਸੰਭਾਲ ਲਈ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਜੰਗੀ ਯਾਦਗਾਰ ਸਥਾਪਿਤ ਕੀਤੀ, ਕਿਸਾਨਾਂ ਨੂੰ ਮੁਫ਼ਤ ਬਿਜਲੀ ਕੁਨੈਕਸ਼ਨ, ਸਰਕਾਰੀ ਸਕੂਲਾਂ ਵਿੱਚ ਸਿਖਿਆ ਹਾਸਿਲ ਕਰ ਰਹੀਆਂ ਲੜਕੀਆਂ ਨੂੰ ਸਾਈਕਲ ਵੰਡੇ ਗਏ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਗਰੀਬਾਂ ਅਤੇ ਕਿਸਾਨਾਂ ਦੇ ਨੀਲੇ ਕਾਰਡ ਬਣਾਏ ਗਏ, ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੱਖਾਂ ਲੋਕਾਂ ਨੇ ਮੁਫ਼ਤ ਤੀਰਥ ਯਾਤਰਾ ਕੀਤੀ| ਇਸ ਤੋਂ ਵੀ ਇਲਾਵਾ ਬਹੁਤ ਸਾਰੇ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਅਜਿਹੀਆਂ ਹਨ ਜਿਨ੍ਹਾਂ ਦੀ ਗਿਣਤੀ ਹੀ ਨਹੀਂ ਕੀਤੀ ਜਾ ਸਕਦੀ|

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਜਿਹੜੇ ਕਾਂਗਰਸ ਪਾਰਟੀ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਵਿਕਾਸ ਦੇ ਨਾਂ ‘ਤੇ ਅਕਾਲੀ-ਭਾਜਪਾ ਗਠਜੋੜ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਜੁਟੇ ਹੋਏ ਹਨ, ਉਨ੍ਹਾਂ ਦੇ ਮਨਸੂਬੇ ਕਦਾਚਿਤ ਕਾਮਯਾਬ ਨਹੀਂ ਹੋਣਗੇ| ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਕੀਤੇ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਨੂੰ ਲੋਕ ਭੁਲਾ ਨਹੀਂ ਸਕਦੇ ਅਤੇ ਪੰਜਾਬ ਵਿੱਚ ਤੀਸਰੀ ਵਾਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੀਆਂ ਲੂੰਬੜ ਚਾਲਾਂ ਵਿੱਚ ਨਾ ਫਸਣ ਅਤੇ ਅਕਾਲੀ-ਭਾਜਪਾ ਗਠਜੋੜ ਦਾ ਡੱਟ ਕੇ ਸਾਥ ਦੇਣ|

ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਹਰਕੀਰਤ ਸਿੰਘ, ਸੰਤ ਸਿੰਘ, ਜਗਦੀਸ਼ ਪੁਰੀ ਨੰਬਰਦਾਰ, ਨਰਸੀ ਰਾਮ, ਸੁਖਵਿੰਦਰ ਸਿੰਘ ਪੰਚ, ਪਾਲ ਸਿੰਘ ਬਠਲਾਣਾ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਪ੍ਰਕਾਸ਼ ਸਿੰਘ ਮਹਿਰਾ ਸਨੇਟਾ, ਸੁਰਿੰਦਰ ਸਿੰਘ ਢੇਲਪੁਰ ਸਰਪੰਚ, ਧਰਮ ਸਿੰਘ ਬਠਲਾਣਾ ਸਰਪੰਚ, ਨਾਇਬ ਸਿੰਘ ਗੁਡਾਣਾ, ਅਮਰਜੀਤ ਸਿੰਘ ਬਠਲਾਣਾ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *