Akali Dal’s working zero in 10 year : Sidhu

3sidhu

ਅਕਾਲੀ ਦਲ ਦੀ ਕਾਰਗੁਜਾਰੀ ਪਿਛਲੇ 10 ਸਾਲਾਂ ਵਿੱਚ ਜੀਰੋ : ਸਿੱਧੂ
ਐਸ ਏ ਐਸ ਨਗਰ, 3 ਸਤੰਬਰ : ਹਲਕਾ ਮੁਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਪਿਛਲੇ ਦਸ ਸਾਲਾਂ ਦੀ ਕਾਰਗੁਜਾਰੀ ਜੀਰੋ ਰਹੀ ਹੈ | ਬਾਦਲ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਭੰਗ ਹੁੰਦੀ ਰਹੀ ਹੈ ਅਤੇ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ ਰਹੇ ਹਨ| ਵਿਧਾਇਕ ਸ੍ਰੀ ਸਿੱਧੂ ਨਜ਼ਦੀਕੀ ਪੈਂਦੇ ਪਿੰਡ ਗੀਗੇ ਮਾਜਰਾ ਵਿਖੇ ਮਿਸ਼ਨ ਦੋ ਹਜਾਰ ਸਤਾਰਾਂ ਦੇ ਤਹਿਤ ਆਯੋਜਿਤ ਲੋਕਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ| ਮੀਟਿੰਗ ਦੌਰਾਨ ਸ੍ਰੀ ਸਿੱਧੂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀ ਤਾਨਾਸ਼ਾਹੀ  ਅਤੇ ਧੱਕੇਸ਼ਾਹੀ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ|
ਉਹਨਾਂ ਆਮ ਆਦਮੀ ਪਾਰਟੀ ਦੇ
ਨੇਤਾਵਾਂ ਨੂੰ ਧੋਖੇਬਾਜਾਂ ਦਾ ਟੋਲਾ ਦੱਸਦਿਆਂ ਕਿਹਾ ਕਿ ਦਿੱਲੀ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਮੁੱਖ ਮੰਤਰੀ ਦੀ ਕੁਰਸੀ ਤੇ ਬੈਠੇ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਤਰੀਕੇ ਨਾਲ ਯੂ.ਪੀ. ਅਤੇ ਬਿਹਾਰ ਦੇ ਬੰਦਿਆਂ ਨੂੰ ਪੰਜਾਬ ਤੇ ਥੋਪਣ ਲੱਗੇ ਹੋਏ ਹਨ| ਲੋਕ ਸਭਾ ਚੋਣਾਂ ਦੌਰਾਨ ਲੋਕਾਂ ਦੀਆਂ ਵੋਟਾਂ ਨਾਲ ਹੱਥ ਰੰਗਣ ਵਾਲੇ ਆਮ-ਆਦਮੀ ਪਾਰਟੀ ਦੇ ਆਗੂ ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਵੇਖ ਕੇ ਫਿਰ ਬਰਸਾਤੀ ਡੱਡੂਆਂ ਵਾਂਗ ਟੈਂ-ਟੈਂ ਕਰਨ ਲੱਗੇ ਹੋਏ ਹਨ| ਉਨ੍ਹਾਂ ਨੂੰ ਲੋਕਾਂ ਸਾਹਮਣੇ ਜਵਾਬ ਦੇਣਾ ਪਵੇਗਾ ਕਿ ਆਖਿਰ ਉਹ ਦੋ ਸਾਲ ਕਿਹੜੀ ਸਮਾਧੀ ਵਿੱਚ ਲੀਨ ਰਹੇ ਅਤੇ ਉਹ ਲੋਕਾਂ ਦੇ ਦੁੱਖ-ਦਰਦ ਨਹੀਂ ਵੰਡਾ ਸਕੇ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਪੰਜਾਬ ਦੇ ਭਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪੱਕਾ ਮਨ ਬਣਾ ਚੁੱਕੇ ਹਨ | ਇਸ ਮੌਕੇ ਹੋਰਨਾ ਤੋਂ ਇਲਾਵਾ ਅਮਰਜੀਤ ਸਿੰਘ ਜੀਤੀ ਸਿੱਧੂ, ਸੂਬਾ ਸਕੱਤਰ ਚੌਧਰੀ ਹਰਪਾਲ ਚੋਲ੍ਹਟਾ ਕਲਾਂ, ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਗੁਰਚਰਨ ਸਿੰਘ ਭਮਰਾ, ਬਲਾਕ ਕਾਂਗਰਸ ਕਮੇਟੀ ਦਿਹਾਤੀ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਜੋਗਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਤੰਗੋਰੀ, ਗੁਰਚਰਨ ਸਿੰਘ ਗੀਗੇਮਾਜਰਾ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮਹਲਾਵਾਂ ਸਮੇਤ ਪਿੰਡ ਨਿਵਾਸੀ ਮੌਜੂਦ ਸਨ |

Leave a Reply

Your email address will not be published. Required fields are marked *