Baba Shri Chand Ji Birthday celebrated Gurdwara Singh Shaheedan Sohana

17sohana

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ
ਐੱਸ. ਏ. ਐੱਸ. ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ| ਭਾਈ ਓਂਕਾਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ |  ਗਿਆਨੀ ਕੁਲਤਾਰ ਸਿੰਘ ਜੀ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਸੁਰਜੀਤ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਨਿਰਵੈਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਬਲਜੀਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ  ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਬਾਬਾ ਸ੍ਰੀ ਚੰਦ ਉਦਾਸੀਨ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ| ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਸ਼ਹੀਦਾਂ ਦੇ ਇਸ ਅਸਥਾਨ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਸੰਪੂਰਨ ਬਾਣੀ ਦੀ ਸੰਥਿਆ ਦੇਣ ਲਈ ‘ਸ਼ੁੱਧ ਗੁਰਬਾਣੀ ਪਾਠ ਬੋਧ ਸਮਾਗਮ’ ਦਾ ਆਯੋਜਨ ਮਿਤੀ 1 ਨਵੰਬਰ ਤੋ 30 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ| ਗੁਰਬਾਣੀ ਦੀ ਸੰਥਿਆ ਦੇਣ ਦਾ ਸਮਾਂ ਰੋਜ਼ਾਨਾ ਸਵੇਰੇ 6:00 ਤੋਂ 8:00 ਵਜੇ ਤੱਕ ਅਤੇ ਸ਼ਾਮ 4:00 ਤੋਂ 6:00 ਵਜੇ ਤੱਕ ਹੋਵੇਗਾ| ਇਹ ਸੰਥਿਆ ਦਮਦਮੀ ਟਕਸਾਲ ਦੇ ਵਿਦਵਾਨਾ ਅਤੇ ਗਿਆਨੀ ਭਗਵਾਨ ਸਿੰਘ ਜੀ ਹੈੱਡ ਗੰ੍ਰਥੀ ਸ੍ਰੀ ਹਜ਼ੂਰ ਸਾਹਿਬ ਵੱਲੋਂ ਕਰਵਾਈ ਜਾਵੇਗੀ|

Leave a Reply

Your email address will not be published. Required fields are marked *