Badal’s bus set on fire after it hit motorcycle in Jagraon

18bus

ਬਾਦਲਾਂ ਦੀ ਬੱਸ ਨਾਲ ਮੋਟਰ ਸਾਈਕਲ ਦੀ ਟੱਕਰ, ਇੱਕ ਦੀ ਮੌਤ, ਇੱਕ ਜਖਮੀ, ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਨੂੰ ਲਾਈ ਅੱਗ
ਜਗਰਾਓਂ 18 ਅਗਸਤ (ਬਿਊਰੋ) ਪੰਜਾਬ ਦੇ ਬਾਦਲ ਪਰਿਵਾਰ ਨਾਲ ਸੰਬੰਧਿਤ ਇਕ ਬੱਸ ਨੇ ਅੱਜ ਰੱਖੜੀ ਵਾਲੇ ਦਿਨ 2 ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ‘ਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਓਂ ਵਿੱਚ ਇਸ ਬੱਸ ਦੀ ਮੋਟਰਸਾਈਕਲ ਸਵਾਰ 2 ਲੋਕਾਂ ਨਾਲ ਟੱਕਰ ਹੋ ਗਈ| ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਵਿਅਕਤੀ ਨੇ ਤਾਂ ਮੌਕੇ ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਡੀ. ਐੱਮ. ਸੀ. ਹਸਪਤਾਲ ਭਰਤੀ ਕਰਾਇਆ ਗਿਆ ਹੈ| ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਬਾਦਲਾਂ ਦੀ ਬੱਸ ਨੂੰ ਅੱਗ ਲਾ ਦਿੱਤੀ| ਬੱਸ ਦਾ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ|

Leave a Reply

Your email address will not be published. Required fields are marked *