Baldev Singh Badala taken into custody outside CM house

baldev

ਮੁੱਖ ਮੰਤਰੀ ਬਾਦਲ ਦੀ ਕੋਠੀ ਅੱਗੇ ਰੋਸ ਜਤਾਉਣ ਪਹੁੰਚਿਆ ਕੀਰਤਨੀ ਜੱਥਾ ਪੁਲਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਕੀਰਤਨ ਕਰਨ ਪਹੁੰਚੇ ਭਾਈ ਬਲਦੇਵ ਸਿੰਘ ਵਡਾਲਾ ਨੂੰ ਉਨ੍ਹਾਂ ਦੇ ਕੀਰਤਨੀ ਜੱਥੇ ਸਮੇਤ ਪੁਲਸ ਨੇ ਹਿਰਾਸਤ ਵਿਚ ਲੈ ਲਿਆ।

ਦਰਅਸਲ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਆਪਣੇ ਕੀਰਤਨੀ ਜੱਥੇ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਕੀਰਤਨ ਰਾਹੀਂ ਰੋਸ ਪ੍ਰਗਟਾਉਣ ਪਹੁੰਚੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਕੀਰਤਨ ਕਰਨ ਤੋਂ ਪਹਿਲਾਂ ਹੀ ਰੋਕ ਦਿੱਤਾ ਅਤੇ ਵਡਾਲਾ ਸਮੇਤ ਉਨ੍ਹਾਂ ਦੇ ਪੰਜ ਸਹਿਯੋਗੀਆਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲੈ ਗਈ।

Leave a Reply

Your email address will not be published. Required fields are marked *