Baljit Kumbra distributed Punjab Govt. publicity book in villages

ਜਥੇਦਾਰ ਕੁੰਭੜਾ ਵੱਲੋਂ ਸਰਕਾਰ ਦੀ ਪ੍ਰਚਾਰ ਪੁਸਤਕ ਵੰਡਣ ਦਾ ਕੰਮ ਸ਼ੁਰੂ
– ‘ਨੌਂ ਸਾਲ ਪੰਜਾਬ ‘ਚ ਵਿਕਾਸ ਦੇ’ ਪੁਸਤਕ ਦੱਸੇਗੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤਾ ਵਿਕਾਸ : ਜਥੇਦਾਰ ਕੁੰਭੜਾ

ਐੱਸ.ਏ.ਐੱਸ. ਨਗਰ, 30 ਸਤੰਬਰ : ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਆਪਣੇ ਨੌਂ ਸਾਲਾਂ ਦੇ ਕਾਰਜਕਾਲ ਦੌਰਾਨ ਪੂਰੇ ਪੰਜਾਬ ਵਿੱਚ ਵਿਕਾਸ ਅਤੇ ਲੋਕ ਭਲਾਈ ਦੇ ਕੀਤੇ ਕੰਮਾਂ ਨੂੰ ‘ਨੌਂ ਸਾਲ ਪੰਜਾਬ ‘ਚ ਵਿਕਾਸ ਦੇ’ ਵਿੱਚ ਉਤਾਰਿਆ ਹੈ| ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀ ਇਸ ਪੁਸਤਕ ਨੂੰ ਹਲਕਾ ਮੋਹਾਲੀ ਦੇ ਪਿੰਡਾਂ ਵਿੱਚ ਵੰਡਣ ਦਾ ਕੰਮ ਚੇਅਰਮੈਨ ਮਾਰਕੀਟ ਕਮੇਟੀ ਖਰੜ ਅਤੇ ਸ਼੍ਰੋਮਣੀ ਅਕਾਲੀ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਸ਼ੁਰੂ ਕਰ ਦਿੱਤਾ ਗਿਆ| ਜਥੇਦਾਰ ਕੁੰਭੜਾ ਨੇ ਪਿੰਡ ਕੰਡਾਲਾ ਵਿਖੇ ਪੁਸਤਕਾਂ ਵੰਡਣ ਦੇ ਕੰਮ ਦੀ ਸ਼ੁਰੂਆਤ ਕੀਤੀ|
ਇਸ ਮੌਕੇ ਇਕੱਤਰ ਹੋਏ ਪੰਚ ਸਰਪੰਚ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁੰਭੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਂ ਉਤੇ ਗੁੰਮਰਾਹ ਕਰਦੀਆਂ ਆ ਰਹੀਆਂ ਸਨ ਕਿ ਪੰਜਾਬ ਵਿੱਚ ਵਿਕਾਸ ਹੀ ਨਹੀਂ ਹੋਇਆ| ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ ਨੌਂ ਸਾਲਾਂ ਦੌਰਾਨ ਪੰਜਾਬ ਵਿੱਚ ਵਿਕਾਸ ਦੇ ਜੋ ਵੀ ਕੰਮ ਕੀਤੇ ਅਤੇ ਸਕੀਮਾਂ ਚਲਾਈਆਂ, ਉਨ੍ਹਾਂ ਦਾ ਪੂਰਾ ਵੇਰਵਾ ਇਨ੍ਹਾਂ ਪੁਸਤਕਾਂ ਵਿੱਚ ਹੀ ਉਤਾਰ ਕੇ ਵਿਕਾਸ ਦਾ ਪੁਖਤਾ ਸਬੂਤ ਪੇਸ਼ ਕਰ ਦਿੱਤਾ ਗਿਆ ਹੈ|
ਜਥੇਦਾਰ ਕੁੰਭੜਾ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਪੁਸਤਕ ਹਰ ਘਰ ਵਿੱਚ ਪਹੁੰਚਾਈ ਜਾ ਰਹੀ ਹੈ ਤਾਂ ਜੋ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਲੋਕ ਦੂਸਰੀਆਂ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਦਾ ਸ਼ਿਕਾਰ ਨਾ ਹੋ ਸਕਣ ਅਤੇ ਪੰਜਾਬ ਦੀ ਵਾਗਡੋਰ ਕਿਸੇ ਗਲਤ ਪਾਰਟੀ ਦੇ ਹੱਥਾਂ ਵਿੱਚ ਨਾ ਜਾ ਸਕੇ| ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਹੀ ਪੰਜਾਬ ਦੇ ਰਹਿੰਦੇ ਵਿਕਾਸ ਕਾਰਜ ਪੂਰੇ ਕਰ ਸਕਦੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਦੀ ਹੈ|
ਇਸ ਮੌਕੇ ਸਰਪੰਚ ਮਲਕੀਤ ਸਿੰਘ, ਸੈਕਟਰੀ ਸੁੱਚਾ ਸਿੰਘ, ਗੁਰਮੇਲ ਸਿੰਘ, ਮਨਵੀਰ ਕੌਰ ਪੰਚ, ਹਰਵਿੰਦਰ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਅਮਰਜੀਤ ਸਿੰਘ, ਗੁਰਮੁਖ ਸਿੰਘ, ਕਰਨੈਲ ਸਿੰਘ ਆਦਿ ਨੇ ਜਥੇਦਾਰ ਕੁੰਭੜਾ ਵੱਲੋਂ ਪੁਸਤਕਾਂ ਵੰਡਣ ਲਈ ਪਿੰਡ ਪਹੁੰਚਣ ‘ਤੇ ਜੋਰਦਾਰ ਸਵਾਗਤ ਕੀਤਾ ਅਤੇ ਪੁਸਤਕਾਂ ਦੀ ਵੰਡਾਈ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ|

Leave a Reply

Your email address will not be published. Required fields are marked *