Basic amenities missing in village Bhukhri

ਸਰਕਾਰੀ ਦਾਅਵੇ ਖੋਖਲੇ, ਪਿੰਡ ਭੁੱਖੜੀ ਵਿੱਚ ਬੁਨਿਆਦੀ ਸਹੂਲਤਾਂ ਨੂੰ ਤਰਸੇ ਲੋਕ : ਗਰਚਾ

ਖਰੜ, 6 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਦੇ ਕੀਤੇ ਜਾਂਦੇ ਦਾਅਵਿਆਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਹੈ ਕਿ ਪਿੰਡਾਂ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ| ਸ੍ਰੀਮਤੀ ਗਰਚਾ ਕਾਂਗਰਸ ਪਾਰਟੀ ਦੇ ਮਿਸ਼ਨ ‘ਘਰ ਘਰ ਕਾਂਗਰਸ, ਹਰ ਘਰ ਕਾਂਗਰਸ’ ਤਹਿਤ ਹਲਕਾ ਖਰੜ ਦੇ ਪਿੰਡ ਭੁੱਖੜੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਪ੍ਰਤੀ ਲਾਮਬੰਦ ਕਰਨ ਲਈ ਆਯੋਜਿਤ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ|

ਸ੍ਰੀਮਤੀ ਗਰਚਾ ਨੇ ਕਿਹਾ ਕਿ ਪਿੰਡ ਭੁੱਖੜੀ ਵਿੱਚ ਲੋਕਾਂ ਦੀ ਸ਼ਿਕਾਇਤ ਹੈ ਕਿ ਇ ਪਿੰਡ ਨਗਰ ਕੌਂਸਲਰ ਖਰੜ ਵਿੱਚ ਸ਼ਾਮਿਲ ਕੀਤੇ ਜਾਣ ਦੇ ਬਾਵਜੂਦ ਵੀ ਪਿੰਡ ਵਿੱਚ ਪੀਣ ਦੇ ਪਾਣੀ ਦੀ ਵੱਡੀ ਸਮੱਸਿਆ ਹੈ, ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਹੈ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਵੀ ਕੋਈ ਪ੍ਰਬੰਧ ਨਹੀਂ ਹੈ| ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦੀ ਇੰਨੀ ਜ਼ਿਆਦਾ ਦੁਰਦਸ਼ਾ ਹੋ ਸਕਦੀ ਹੈ ਤਾਂ ਹਲਕੇ ਦੇ ਬਾਕੀ ਪਿੰਡਾਂ ਬਾਰੇ ਅਨੁਮਾਨ ਲਗਾਉਣਾ ਸੁਭਾਵਿਕ ਹੀ ਹੈ| ਉਨ੍ਹਾਂ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਪਿੰਡ ਭੁੱਖੜੀ ਦੀਆਂ ਸਹੂਲਤਾਂ  ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ|

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਾਂਗਰਸ ਪਾਰਟੀ ਨਾਲ ਜੁੜਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵਿੱਚ ਹੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣਗੀਆਂ|

ਇਸ ਮੌਕੇ ਰਾਮ ਰਤਨ ਵਿੱਕੀ ਸ਼ਿਵਜੋਤ, ਅਵਤਾਰ ਸਿੰਘ ਮੁੱਲਾਂਪੁਰੀ, ਰੂਪ ਸਿੰਘ ਨੰਬਰਦਾਰ, ਗੁਰਚਰਨ ਸਿੰਘ, ਗੁਰਮੇਲ ਕੌਰ ਨੰਬਰਦਾਰਨੀ, ਅਜਮੇਰ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ ਸਾਬਕਾ ਪੰਚ, ਕੁਲਦੀਪ ਕੌਰ ਸਾਬਕਾ ਸਰਪੰਚ, ਗੁਰਮੀਤ ਸਿੰਘ, ਗੁਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *