Birth Anneversary of Shaheed-e-azam Bhagat Singh Celberated

garcha1

ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
– ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਜੋੜਨ ਦੀ ਲੋੜ : ਗਰਚਾ
ਖਰੜ, 28 ਸਤੰਬਰ : ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਸ਼ਹੀਦ ਦੇ ਜਨਮ ਦਿਨ ਮੌਕੇ ਸਥਾਨਕ ਸ਼ਹਿਰ ਖਰੜ ਦੇ ਪਰਸੂ ਰਾਮ ਭਵਨ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਦੀ ਅਗਵਾਈ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨ੍ਹਾਂ ਦੀ ਸੋਚ ‘ਤੇ ਚੱਲਣ ਦਾ ਪ੍ਰਣ ਲਿਆ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਗਰਚਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅਜ਼ਾਦੀ ਲਈ ਸੰਘਰਸ਼ ਲਗਾਤਾਰ ਜਾਰੀ ਰੱਖਿਆ ਅਤੇ ਭਾਰਤ ਦੀ ਅਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ| ਇਸ ਸਭਾ ਦਾ ਉਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ| ਸੋ ਸਾਨੂੰ ਅਜੋਕੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਜੋੜਨਾ ਸਮੇਂ ਦੀ ਲੋੜ ਹੈ| ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ|
ਇਸ ਮੌਕੇ ਯੂਥ ਐਂਡ ਸਪੋਰਟਸ ਸੈੱਲ ਦੇ ਵਾਈਸ ਚੇਅਰਮੈਨ ਅਮਰੀਕ ਸਿੰਘ ਹੈਪੀ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗੰਜਾ, ਖਰੜ ਤੋਂ ਚੇਅਰਮੈਨ ਰਵਿੰਦਰ ਸਿੰਘ ਰਵੀ, ਪਰਮਿੰਦਰ ਸੇਠੀ, ਕੀਰਤ ਸਿੰਘ, ਪੀਟਰ ਮਸੀਹ, ਅਸ਼ੋਕ ਕੋਹਲੀ, ਬਿੱਟੂ ਜੈਨ, ਜਸਪਾਲ ਸਿੰਘ ਐਸ.ਸੀ. ਸੈੱਲ, ਨਰਿੰਦਰ ਸਿੰਘ ਪਡਿਆਲਾ, ਸਨਵੀਰ ਬੈਨੀਪਾਲ, ਅਮਰੀਕ ਸਿੰਘ ਲਾਡੀ, ਗੌਰਵ ਧੀਮਾਨ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ|

Leave a Reply

Your email address will not be published. Required fields are marked *