Famous Punjabi Singer Hans Raj Hans Joins BJP

ਨਵੀਂ ਦਿੱਲੀ/ਚੰਡੀਗੜ੍ਹ, 10 ਦਸੰਬਰ (ਸ.ਬ.) ਅਕਾਲੀ ਦਲ ਛੱਡ ਕੇ ਕਾਂਗਰਸ ਨਾਲ ਹੱਥ ਮਿਲਾਉਣ ਵਾਲੇ ਹੰਸ ਰਾਜ ਹੰਸ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ| ਹੰਸ ਰਾਜ ਹੰਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਦਿੱਲੀ ਵਿੱਚ ਪਾਰਟੀ ਜੁਆਇਨ ਕਰਵਾਈ ਹੈ| ਜਿਕਰਯੋਗ ਹੈ ਕਿ ਕਾਂਗਰਸ ਵਲੋਂ ਹੰਸ ਰਾਜ ਹੰਸ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ| ਜਿਸ ਦੇ ਚੱਲਦੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਦੂਰੀ ਬਣਾਈ ਹੋਈ ਸੀ|
ਹੰਸ ਰਾਜ ਹੰਸ ਟਿਕਟ ਦੇ ਦਾਅਵੇਦਾਰ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲ ਰਹੀ ਸੀ| ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੀ ਹੰਸ ਤੋਂ ਨਾਰਾਜ਼ ਚੱਲ ਰਹੇ ਸਨ|

Leave a Reply

Your email address will not be published. Required fields are marked *