Bubby Badal listened to the problems of villages of Mohali assembly

ਬੱਬੀ ਬਾਦਲ ਨੇ ਹਲਕਾ ਮੁਹਾਲੀ  ਦੇ ਪਿੰਡਾਂ ਦੀਆਂ ਸੁਣੀਆਂ ਸਮੱਸਿਆਵਾਂ

ਐਸ ਏ ਐਸ ਨਗਰ, 3 ਅਕਤ੍ਹੂਬਰ : ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵਿਧਾਨ ਸਭਾ ਹਲਕਾ ਮੁਹਾਲੀ ਅਧੀਨ ਪੈਂਦੇ ਕਈ ਪਿੰਡਾਂ ਦਾ ਦੌਰਾ ਕੀਤਾ, ਜਿਸ ਵਿੱਚ ਪਿੰਡ ਕੰਬਾਲਾ, ਜਗਤਪੁਰਾ, ਢੇਲਪੁਰ, ਪ੍ਰੇਮਗੜ੍ਹ ਕਈ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ| ਉਨ੍ਹਾਂ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਹਲਕੇ ਅਧੀਨ ਪੈਂਦੇ ਤਕਰੀਬਨ ਹਰੇਕ ਪਿੰਡ ਵਿੱਚ ਉਹ ਜਾਣਗੇ ਤੇ ਕਿਸੇ ਵੀ ਪਿੰਡ ਦੀ ਕੋਈ ਵੀ ਸਮੱਸਿਆ ਹੋਵੇਗੀ ਉਸ ਦਾ ਫੌਰੀ ਹੱਲ ਕੀਤਾ ਜਾਵੇਗਾ| ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਹਲਕਾ ਨਿਵਾਸੀ ਮੇਰੇ ਲਈ ਪਰਿਵਾਰਕ ਮੈਂਬਰ ਦੀ ਤਰ੍ਹਾਂ ਹਨ ਅਤੇ ਇਸ ਪਰਿਵਾਰ ਨੂੰ ਖੁਸ ਰੱਖਣਾ ਹੀ ਮੇਰਾ ਫਰਜ਼ ਹੈ| ਇਸ ਮੌਕੇ ਤੇ ਪਿੰਡਾਂ ਦੇ ਲੋਕਾਂ ਨੇ

ਪੈਂਨਸ਼ਨਾ, ਸਗਨ ਸਕੀਮਾਂ, ਆਟਾ-ਦਾਲ ਸਕੀਮ ਸਬੰਧੀ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ| ਬੱਬੀ ਬਾਦਲ ਨੇ ਮੌਕੇ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ| ਬੱਬੀ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੇ ਪਹਿਰਾ ਦਿੰਦਿਆਂ ਉਹ ਹਲਕਾ ਮੁਹਾਲੀ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਨੂੰ ਲਾਗੂ ਕਰਵਾ ਰਹੇ ਹਨ, ਉੱਥੇ ਹੀ ਪਿੰਡਾ ਅਤੇ ਸ਼ਹਿਰਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈ ਰਹੇ ਹਨ| ਉਨ੍ਹਾਂ ਹਲਕਾ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਹ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਸ੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਕਾਰਜ ਕਰਨ|

ਇਸ ਮੌਕੇ ਤੇ ਸੁਰਿੰਦਰ ਸਿੰਘ ਸਰਪੰਚ ਢੇਲਪੁਰ, ਕਰਮਜੀਤ ਕੌਰ ਸਰਪੰਚ ਪ੍ਰੇਮਗੜ੍ਹ, ਕੁਲਵੰਤ ਸਿੰਘ ਜਗਤਪੁਰਾ, ਰਾਜਿੰਦਰ ਸਿੰਘ ਕੰਬਾਲਾ, ਰੇਸ਼ਮ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ ਢਿੱਲੋਂ, ਅਵਤਾਰ ਸਿੰਘ ਹਾਜੀਪੁਰ, ਬਿੱਟੂ, ਤਰਸੇਮ ਸਿੰਘ, ਦਿਲਬਾਗ ਸਿੰਘ, ਜੋਗਿੰਦਰ ਸਿੰਘ ਸਲੈਚ ਸ਼ਹਿਰੀ ਪ੍ਰਧਾਨ, ਸੁਖਦੇਵ ਸਿੰਘ ਪੰਜੇਟਾ ਸੀਨੀਅਰ ਅਕਾਲੀ ਆਗੂ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਸੁਖਚੈਨ ਸਿੰਘ ਲਾਲੜੂ, ਪਰਦੀਪ ਜੈਲਦਾਰ ਦੱਪਰ ਆਦਿ ਹਾਜਰ ਸਨ|

Leave a Reply

Your email address will not be published. Required fields are marked *