Captain Led Congress Govt. to resolve employees demands in six months after coming to power : Sidhu

19sidhu

ਕੈਪਟਨ ਸਰਕਾਰ ਬਨਣ ਤੇ ਬਿਜਲੀ ਕਾਮਿਆਂ ਦੀਆਂ ਮੰਗਾਂ ਛੇ ਮਹੀਨੇ ਅੰਦਰ ਹੱਲ ਕੀਤੀਆਂ ਜਾਣਗੀਆਂ
ਐਸ ਏ ਐਸ ਨਗਰ, 19 ਅਗਸਤ (ਕੁਲਦੀਪ ਸਿੰਘ) ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੋ ਨਿਰਾਸ਼ ਹੋਏ ਬਿਜਲੀ ਕਾਮਿਆਂ ਨੂੰ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਿਜਲੀ ਕਾਮਿਆਂ ਦੀਆਂ ਸਾਰੀਆਂ ਹੱਕੀ ਮੰਗਾ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ |
ਸ. ਸਿੱਧੂ ਅੱਜ ਆਪਣੀਆਂ ਮੰਗਾ ਨੂੰ ਲੈ ਕੇ ਸੰਘਰਸ਼ ਕਰ ਰਹੀ ਬਿਜਲੀ ਵਿਭਾਗ ਦੀ ਜਥੇਬੰਦੀ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਪੰਜਾਬ ਵੱਲੋਂ ਬਿਜਲੀ ਦਫਤਰ ਮੁਹਾਲੀ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਮਗਰੋਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ | ਇਸ ਮੌਕੇ ਧਰਨਾਕਾਰੀਆਂ ਨੇ ਸ੍ਰੀ ਸਿੱਧੂ ਨੂੰ ਆਪਣੀਆਂ ਮੰਗਾ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆਂ | ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾ ਮੰਨਣ ਤੋਂ ਭੱਜ ਰਹੀ ਹੈ ਅਤੇ ਇਸ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਉੱਘੜ ਕੇ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ | ਉਨ੍ਹਾਂ ਬਿਜਲੀ ਕਾਮਿਆਂ ਦੀਆਂ ਸਾਰੀਆਂ ਮੰਗਾ ਦਾ ਪੁਰਜ਼ੋਰ ਸ਼ਬਦਾਂ ਵਿੱਚ ਸਮਰਥਨ ਕਰਦਿਆਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਇਨ੍ਹਾਂ ਮੰਗਾ ਨੂੰ ਛੇ ਮਹੀਨੇ ਦੇ ਅੰਦਰ-ਅੰਦਰ ਪੂਰਾ ਕਰਵਾਇਆ ਜਾਵੇਗਾ | ਇਸ ਮੌਕੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਪੰਜਾਬ ਦੇ ਆਗੂਆਂ ਜਸਬੀਰ ਸਿੰਘ ਰਾਠੌੜ, ਜਗਤਾਰ ਸਿੰਘ ਉੱਪਲ, ਕਰਮ ਚੰਦ ਭਾਰਦਵਾਜ, ਸੁਰਿੰਦਰ ਸਿੰਘ ਪਹਿਲਵਾਨ, ਪ੍ਰਕਾਸ਼ ਸਿੰਘ ਮਾਨ, ਗੁਰਨਾਮ ਸਿੰਘ ਖਿਆਲੀਵਾਲਾ, ਹਰਭਜਨ ਸਿੰਘ ਅਤੇ ਕ੍ਰਿਸ਼ਨ ਦੇਵ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਰਨਾਕਾਰੀ ਮੌਜੂਦ ਸਨ |

Leave a Reply

Your email address will not be published. Required fields are marked *