Chairman Market Committee Kharar Baljit Singh Kumbra started purchase of rice crop

ਜਥੇਦਾਰ ਬਡਾਲੀ ਦੀ ਹਾਜ਼ਰੀ ਵਿੱਚ ਚੇਅਰਮੈਨ ਕੁੰਭੜਾ ਨੇ ਝੋਨੇ ਦੀ ਫ਼ਸਲ ਦੀ ਖਰੀਦ ਦੀ ਸ਼ੁਰੂਆਤ ਕਰਵਾਈ
ਖਰੜ, 1 ਅਕਤੂਬਰ : ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ| ਅੱਜ 1 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੇਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਫ਼ਸਲ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਗਈ| ਇਸ ਮੌਕੇ ਰੇਸ਼ਮ ਸਿੰਘ ਚੇਅਰਮੈਨ ਬਲਾਕ ਸੰਮਤੀ ਖਰੜ, ਪ੍ਰੀਤਮ ਸਿੰਘ ਚੂਹੜਮਾਜਰਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਖਰੜ, ਮੰਗਾ ਚੌਧਰੀ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਮਨਦੀਪ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਮਲਕੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਖਰੜ ਆਦਿ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ|

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਡਾਲੀ ਨੇ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਫ਼ਸਲ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ|

ਮਾਰਕੀਟ ਕਮੇਟੀ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਲਈ ਤਿੰਨ ਏਜੰਸੀਆਂ ਪਨਸਪ, ਪਨਗ੍ਰੇਨ ਅਤੇ ਪੰਜਾਬ ਐਗਰੋ ਦੇ ਅਧਿਕਾਰੀ ਮੌਜੂਦ ਹਨ| ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਫ਼ਸਲ ਵੇਚਣ ਲਈ ਨਮੀਂ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਾ ਹੋਵੇ| ਕਿਸਾਨ ਮੰਡੀ ਵਿੱਚ ਆਪਣੀ ਫ਼ਸਲ ਸੁਕਾ ਕੇ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਮੰਡੀ ਵਿੱਚ ਖੱਜਲ ਖੁਆਰੀ ਨਾ ਹੋ ਸਕੇ| ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੰਡੀ ਵਿੱਚ ਫ਼ਸਲ ਆਉਣ ‘ਤੇ ਉਨ੍ਹਾਂ ਨੂੰ ਨਮੀਂ ਦੀ ਮਾਤਰਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਸਬੰਧਿਤ ਆੜ੍ਹਤੀ ਅਤੇ ਖਰੀਦ ਏਜੰਸੀ ਦੇ ਇੰਸਪੈਕਟਰ ਨੂੰ ਨਾਲ ਲੈ ਕੇ ਮੰਡੀ ਵਿੱਚ ਹੀ ਨਮੀਂ ਦੀ ਮਾਤਰਾ ਦੀ ਜਾਂਚ ਕਰਵਾ ਸਕਦਾ ਹੈ| ਜਥੇਦਾਰ ਕੁੰਭੜਾ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੰਡੀ ਵਿੱਚ ਝੋਨੇ ਦੀ ਫ਼ਸਲ ਵੇਚਣ ਮੌਕੇ ਆਪਣਾ ਅਧਾਰ ਕਾਰਡ ਮੁਤਾਬਕ ਬਿਲਕੁਲ ਸਹੀ ਐਡਰੈੱਸ ਹੀ ਲਿਖਵਾਉਣ ਅਤੇ ਜੇ.-ਫਾਰਮ ਜ਼ਰੂਰ ਲੈਣ ਤਾਂ ਜੋ ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ|
ਜਥੇਦਾਰ ਕੁੰਭੜਾ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਆਪਣੀ ਜਿਣਸ ਖੁੱਲ•ੀ ਬੋਲੀ ਰਾਹੀਂ ਵੇਚੀ ਜਾਵੇ, ਕੰਬਾਈਨਾਂ ਰਾਤ ਵੇਲੇ ਨਾ ਚਲਾਈਆਂ ਜਾਣ, ਜਿਣਸ ਦੀ ਤੁਲਾਈ ਸਮੇਂ ਮੌਕੇ ਉਤੇ ਹਾਜ਼ਰ ਰਿਹਾ ਜਾਵੇ|
ਇਸ ਮੌਕੇ ਰਾਜਵੀਰ ਸਿੰਘ ਅਕਾਊਂਟੈਂਟ, ਬਲਵਿੰਦਰ ਸਿੰਘ, ਚਰਨਜੀਤ ਸਿੰਘ (ਦੋਵੇਂ ਮੰਡੀ ਸੁਪਰਵਾਈਜ਼ਰ), ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਪੁਨੀਤ ਜੋਸ਼ੀ ਇੰਸਪੈਕਟਰ ਪਨਗ੍ਰੇਨ, ਗੁਰਇਕਬਾਲ ਸਿੰਘ ਇੰਸਪੈਕਟਰ ਪਨਸਪ ਆਦਿ ਸਮੇਤ ਹੋਰ ਬਹੁਤ ਸਾਰੇ ਅਹੁਦੇਦਾਰ, ਅਧਿਕਾਰੀ ਅਤੇ ਕਿਸਾਨ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *