Complete development works in time, Chairman directed Mohali officials

kp

ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਤੇ ਮੁੰਕਮਲ ਕੀਤਾ ਜਾਵੇ: ਕ੍ਰਿਸ਼ਨ ਪਾਲ ਸ਼ਰਮਾ
ਵਿਕਾਸ ਕਾਰਜਾ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਇਆ ਜਾਵੇ
ਯੋਜਨਾ ਕਮੇਟੀ ਦੇ ਮੈਂਬਰ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਕ੍ਰਿਸ਼ਨ ਪਾਲ ਸ਼ਰਮਾ ਨੇ ਯੋਜਨਾ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਪਲੇਠੀ ਮੀਟਿੰਗ

ਐਸ.ਏ.ਐਸ.ਨਗਰ 12 ਅਕਤੂਬਰ : ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾ ਨੂੰ ਸਮੇ ਸਿਰ ਮੁੰਕਮਲ ਕੀਤਾ ਜਾਵੇ ਤਾਂ ਜੋ ਇਨਾ੍ਹਂ ਕੰਮਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਕ੍ਰਿਸ਼ਨ ਪਾਲ ਸ਼ਰਮਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜਿਲਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ।
ਸ੍ਰੀ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਬਹੁਤ ਸਾਰੀਆਂ ਗਰਾਂਟਾਂ ਦਿੱਤੀਆ ਗਈਆਂ ਹਨ। ਜਿਨਾ੍ਹਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾ੍ਹਂ ਇਸ ਮੌਕੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਕਰਨ ਲਈ ਵੀ ਆਖਿਆ ਅਤੇ ਵਿਕਾਸ ਕਾਰਜਾਂ ਨੂੰ ਮਿਆਰੀ ਹੋਣਾ ਯਕੀਨੀ ਬਣਾਉਣ ਲਈ ਵੀ ਆਖਿਆ ਉਨਾ੍ਹਂ ਇਸ ਮੌਕੇ ਜਿਲ੍ਹਾ ਯੌਜਨਾ ਕਮੇਟੀ ਦੇ ਮੈਬਰਾ ਨੂੰ ਵੀ ਚੱਲ ਰਹੇ ਵਿਕਾਸ ਕਾਰਜਾ ਤੇ ਖੁਦ ਨਿਗਰਾਨੀ ਰੱਖਣ ਲਈ ਕਿਹਾ। ਸ਼੍ਰੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਜਿਲ੍ਹੇ ‘ਚ ਛੋਟੇ ਛੋਟੇ ਵਿਕਾਸ ਕਾਰਜ ਜਿਹੜੇ ਕਿ ਅਧੂਰੇ ਪਏ ਹਨ। ਜਿਨਾ੍ਹਂ ਦੇ ਮੁੰਕਮਲ ਹੋਣ ਨਾਲ ਲੋਕਾਂ ਨੂੰ ਫਾਇਦਾ ਹੁੰਦਾ ਹੋਵੇ ਉਨਾ੍ਹਂ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁੰਕਮਲ ਕੀਤਾ ਜਾਵੇ।
ਸ਼੍ਰੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਅਜਿਹਾ ਘਰ ਨਹੀ ਹੋਵੇਗਾ ਜਿੱਥੇ ਕਿ ਪਾਖਾਨਾ ਨਾ ਹੋਵੇ। ਉਨਾ੍ਹਂ ਦੱਸਿਆ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਪਾਖਾਨਾ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨਾ੍ਹਂ ਹੋਰ ਕਿਹਾ ਕਿ ਜਿਲੇ ਦਾ ਕੋਈ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਹਾਈ ਸਕੂਲ, ਮਿਡਲ ਸਕੂਲ ਅਤੇ ਪ੍ਰਾਇਮਰੀ ਸਕੂਲ ਅਜਿਹਾ ਨਹੀ ਰਹੇਗਾ ਜਿੱਥੇ ਪਾਖਾਨਾ ਨਾ ਹੋਵੇ ਅਤੇ ਸਕੂਲਾਂ ਵਿੱਚ ਲੜਕੀਆਂ ਲਈ ਵੱਖਰੇ ਪਾਖਾਨੇ ਬਣਾਏ ਜਾ ਰਹੇ ਹਨ। ਉਨਾ੍ਹਂ ਹੋਰ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣਗੇ।ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੀ ਮੈਂਬਰ ਕਰਮਜੀਤ ਕੌਰ ਸਮੇਤ ਕਮੇਟੀ ਦੇ ਹੋਰ ਮੈਂਬਰ ਅਤੇ ਦਫਤਰ ਉਪ ਅਰਥ ਅੰਕੜਾ ਸਾਲਾਹਕਾਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਫੋਟੋ ਕੈਪਸ਼ਨ : ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਕ੍ਰਿਸ਼ਨ ਪਾਲ ਸ਼ਰਮਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜਿਲਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Leave a Reply

Your email address will not be published. Required fields are marked *