”Congress Liao Punjab Bachao” Rally welcomed in Mohali by Sidhu

ਕਾਂਗਰਸ ਲਿਆਓ ਪੰਜਾਬ ਬਚਾਓ ਯਾਤਰਾ ਦਾ ਵਿਧਾਇਕ ਸਿੱਧੂ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ

ਐਸ ਏ ਐਸ ਨਗਰ, 27 ਸਤੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ਗਈ ”ਕਾਂਗਰਸ ਲਿਆਓ-ਪੰਜਾਬ ਬਚਾਓ” ਯਾਤਰਾ ਦਾ ਅੱਜ ਹਲਕਾ ਮੁਹਾਲੀ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਸ਼ਾਨਦਾਰ ਸੁਆਗਤ ਕੀਤਾ ਗਿਆ| ਜਿਉਂ ਹੀ ਪੰਜਾਬ ਕਾਂਗਰਸ ਐਕਸਪ੍ਰੈੱਸ ਵੈਨ ਮੁਹਾਲੀ ਵਿਖੇ ਪਹੁੰਚੀ ਤਾਂ ਇਥੋਂ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਮ ਲੋਕ ਵੱਡੇ ਕਾਫਲੇ ਦੇ ਰੂਪ ਵਿਚ ਵਿਧਾਇਕ ਸ. ਸਿੱਧੂ ਦੀ ਅਗਵਾਈ ਹੇਠ ਪਿੰਡ ਲਾਂਡਰਾਂ ਵਿਖੇ ਪਹੁੰਚੇ| ਯਾਤਰਾ ਦੌਰਾਨ ਹਲਕਾ ਮੋਹਾਲੀ ਦੇ ਪਿੰਡ ਲਾਂਡਰਾਂ, ਸਨੇਟਾ, ਮਨੌਲੀ ਅਤੇ ਮੋਟੇ ਮਾਜਰਾ ਵਿਖੇ ਵੱਡੀਆਂ ਰੈਲੀਆਂ ਆਯੋਜਿਤ ਕੀਤੀਆਂ ਗਈਆਂ ਅਤੇ ਵੱਖ ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਦਾ ਲੋਕਾਂ ਨੇ ਭਰਵਾਂ ਸੁਆਗਤ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ|

ਇਨ੍ਹਾਂ ਰੈਲੀਆਂ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਣਾ ਕੰਵਰਪਾਲ ਸਿੰਘ ਅਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ”ਕਾਂਗਰਸ ਲਿਆਓ-ਪੰਜਾਬ ਬਚਾਓ” ਯਾਤਰਾ ਨੂੰ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਕਾਰਨ ਅਕਾਲੀ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ| ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁਕੇ ਹਨ, ਜਿਸ ਕਾਰਨ ਅਕਾਲੀ-ਭਾਜਪਾ  ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਚ ਮਾਯੂਸੀ ਦਾ ਆਲਮ ਬਣਿਆ ਹੋਇਆ ਹੈ| ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਨੇ ਆਪਣੇ ਸਾਢੇ ਨੌ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਜਮ ਕੇ ਕੁੱਟਿਆ ਤੇ ਲੁੱਟਿਆ ਹੈ, ਜਿਸ ਕਾਰਨ ਲੋਕ ਅਕਾਲੀ ਸਰਕਾਰ ਖਿਲਾਫ ਗੁੱਸੇ ਵਿਚ ਭਰੇ ਪੀਤੇ ਹੋਏ ਹਨ| ਦੇਸ਼ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਅਕਾਲੀ ਸਰਕਾਰ ਦੇ ਰਾਜ ਸਮੇਂ ਹਾੜੀ ਅਤੇ ਸਾਉਣੀ ਸਮੇਂ ਆਪਣੀਆਂ ਫਸਲਾਂ ਵੇਚਣ ਲਈ ਮੰਡੀਆਂ ਵਿਚ ਰੁਲਿ•ਆ ਅਤੇ ਕਰਜ਼ੇ ਦਾ ਮਾਰਿਆ ਹੋਇਆ ਖੁਦਕੁਸ਼ੀਆਂ ਕਰਦਾ ਰਿਹਾ| ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਸ ਗੱਲ ਦਾ ਐਲਾਨ ਕਰ ਚੁਕੇ ਹਨ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਕਿਸਾਨਾਂ ਦੇ ਸਾਰੇ ਕਰਜ਼ਿਆਂ ‘ਤੇ ਲਕੀਰ ਮਾਰ ਦਿੱਤੀ ਜਾਵੇਗੀ ਅਤੇ ਕਿਰਸਾਣੀ ਦੀ ਹਾਲਤ ਸੁਧਾਰਨ ਲਈ ਲੋਕ ਭਲਾਈ ਸਕੀਮਾਂ ਬਣਾਈਆਂ ਜਾਣਗੀਆਂ|

ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰੇ ਵਿਚ ਜਾ ਰਿਹਾ ਹੈ| ਉਨ੍ਹਾਂ ਦੋਸ਼ ਲਾਇਆ ਕਿ ਅਕਾਲੀਆਂ ਨੇ ਨਸ਼ਿਆਂ ਨੂੰ ਰੋਕਣ ਦੀ ਬਜਾਇ ਨਸ਼ਿਆਂ ਦੇ ਸੌਦਾਗਰਾਂ ਨੂੰ ਆਪਣੀ ਸਰਪ੍ਰਸਤੀ ਦਿੱਤੀ ਹੋਈ ਹੈ| ਪੰਜਾਬ ਦੇ ਨੌਜਵਾਨ ਨੌਕਰੀਆਂ ਦੀ ਭਾਲ ਵਿਚ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ| ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਆਪਣਾ ਦਸ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਅਤੇ ਨਾ ਹੀ ਕਿਸੇ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਮਿਲਿਆ ਹੈ| ਅਕਾਲੀਆਂ ਦੇ ਰਾਜ ਵਿਚ ਸਿਰਫ ਬਾਦਲ ਪਰਿਵਾਰ ਦਾ ਹੀ ਵਿਕਾਸ ਹੋਇਆ ਹੈ|
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਡਾਵਾਂਡੋਲ ਹੋ ਚੁਕੀ ਹੈ| ਪੰਜਾਬ ਅੰਦਰ ਯੂ.ਪੀ. ਅਤੇ ਬਿਹਾਰ ਨਾਲੋਂ ਵੀ ਭੈੜੇ ਹਾਲਾਤ ਬਣ ਚੁਕੇ ਹਨ ਕਿਉਂਕਿ ਪੰਜਾਬ ਦੇ ਡੀ.ਜੀ.ਪੀ. ਖੁਦ ਇਹ ਗੱਲ ਮੰਨ ਚੁਕੇ ਹਨ ਕਿ ਸੂਬੇ ਅੰਦਰ ਸਤਵੰਜਾ ਗੈਂਗ ਕੰਮ ਕਰ ਰਹੇ ਹਨ| ਰੋਜ਼ਾਨਾ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਅਖਬਾਰਾਂ ਦੀ ਸੁਰਖੀਆਂ ਬਣ ਰਹੀਆਂ ਹਨ| ਉਨ੍ਹਾਂ ਕਿਹਾ ਕਿ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਉਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ, ਨਾਮਧਾਰੀ ਸੰਪ੍ਰਦਾ ਦੇ ਗੁਰੂਮਾਤਾ ਚੰਦ ਕੌਰ ਜੀ, ਸੰਘ ਆਗੂ ਜਗਦੀਸ਼ ਗਗਨੇਜਾ ਦੇ ਕਾਤਲਾਂ ਦਾ ਹਾਲੇ ਤੱਕ ਕੋਈ ਸੁਰਾਗ ਨਹੀਂ ਲੱਗਾ, ਜਿਸ ਕਾਰਨ ਪੰਜਾਬ ਦੇ ਲੋਕਾਂ ਅੰਦਰ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ| ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਅਮਨ ਸ਼ਾਂਤੀ ਨੂੰ ਦੁਬਾਰਾ ਕਾਇਮ ਕਰਨ ਲਈ ਕਾਂਗਰਸ ਪਾਰਟੀ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਹੀ ਇਕੋ ਇਕ ਅਜਿਹੇ ਆਗੂ ਹਨ ਜੋ ਕਿ ਪੰਜਾਬ ਦੀ ਲੀਹੋਂ ਲਹਿ ਚੁਕੀ ਗੱਡੀ ਨੂੰ ਦੁਬਾਰਾ ਪਟੜੀ ‘ਤੇ ਲਿਆਉਣ ਦੀ ਸਮਰਥਾ ਰੱਖਦੇ ਹਨ| ਇਸ ਮੌਕੇ ਰੈਲੀਆਂ ਦੌਰਾਨ ਉਮੜੇ ਜਨਸੈਲਾਬ ਨੇ ਆਪਣੇ ਹੱਥ ਚੁਕ ਕੇ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਵੀ ਕੀਤਾ|

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌ. ਹਰੀਪਾਲ ਚੋਲਟਾ, ਮਾ. ਰਾਮ ਸਰੂਪ ਜੋਸ਼ੀ, ਐੱਮ.ਡੀ.ਐੱਸ ਸੋਢੀ, ਪੀ.ਪੀ.ਸੀ.ਸੀ. ਦੇ ਮੈਂਬਰ ਭਗਤ ਸਿੰਘ ਨਾਮਧਾਰੀ, ਗੁਰਪ੍ਰੀਤ ਸਿੰਘ ਜੀ.ਪੀ, ਕੌਂਸਲਰ ਜਸਵੀਰ ਸਿੰਘ ਮਣਕੂ, ਅਮਰੀਕ ਸਿੰਘ ਸੋਮਲ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਚਰਨ ਸਿੰਘ ਭੰਵਰਾ, ਹਰਚਰਨ ਸਿੰਘ ਗਿੱਲ, ਜਸਪਾਲ ਸਿੰਘ ਗੁੱਡੂ, ਚੌ. ਰਿਸ਼ੀਪਾਲ ਸਨੇਟਾ, ਚੌ.ਹਰਨੇਕ ਸਿੰਘ ਨੇਕੀ, ਚੌ. ਗਿਆਨ ਸਿੰਘ, ਸਰਪੰਚ ਕਰਮ ਸਿੰਘ ਮਾਣਕਪੁਰ ਕੱਲਰ, ਸਰਪੰਚ ਛੱਜਾ ਸਿੰਘ ਕੁਰੜੀ, ਚੌ. ਦੀਪ ਚੰਦ ਗੋਬਿੰਦਗੜ੍ਹ, ਮਨਜੀਤ ਸਿੰਘ ਤੰਗੌਰੀ, ਸੋਮਨਾਥ ਗੁਡਾਣਾ, ਬੂਟਾ ਸਿੰਘ ਸੋਹਾਣਾ, ਦਲਜੀਤ ਸਿੰਘ ਸਰਪੰਚ ਮਨਾਣਾ, ਜਗਰੂਪ ਸਿੰਘ ਕੁਰੜੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਯੂਥ ਕਾਂਗਰਸ ਹਲਕਾ ਮੋਹਾਲੀ ਦੇ ਪ੍ਰਧਾਨ ਸਨੇਹ ਮੌਦਗਿੱਲ, ਵਜੀਰ ਸਿੰਘ ਬਠਲਾਣਾ, ਜੀ.ਐੱਸ ਰਿਆੜ, ਇੰਦਰਜੀਤ ਸਿੰਘ ਖੋਖਰ, ਜੋਗਿੰਦਰ ਸਿੰਘ ਧਾਲੀਵਾਲ, ਸੁਰਜੀਤ ਸਿੰਘ ਮਾਣਕ ਮਾਜਰਾ, ਬਲਬੀਰ ਸਿੰਘ ਮੌਜਪੁਰ, ਦਵਿੰਦਰ ਸਿੰਘ ਕੁਰੜਾ, ਕਰਮਜੀਤ ਸਿੰਘ ਭਾਗੋਮਾਜਰਾ, ਫਕੀਰ ਸਿੰਘ ਮੋਟੇਮਾਜਰਾ, ਟਹਿਲ ਸਿੰਘ ਮਾਣਕਪੁਰ ਕੱਲਰ, ਹਰਪਾਲ ਸਿੰਘ ਪਾਲੀ ਦੁਰਾਲੀ, ਗੁਰਮੇਲ ਸਿੰਘ ਚਾਓਮਾਜਰਾ, ਜਸਮੇਰ ਗਿਰ ਸ਼ਾਮਪੁਰ, ਰਾਕੇਸ਼ ਕੁਮਾਰ ਮਿੰਟੂ ਸਰਪੰਚ ਰਾਏਪੁਰ ਕਲਾਂ, ਹਰਭਜਨ ਸਿੰਘ ਰਾਏਪੁਰ ਕਲਾਂ, ਨਰਿੰਦਰ ਸਿੰਘ ਲਖਨੌਰ, ਸੂਬੇਦਾਰ ਸੁਰਜੀਤ ਸਿੰਘ, ਸੁਰਜੀਤ ਸਿੰਘ ਸੈਦਪੁਰ, ਜਸਵੰਤ ਸਿੰਘ ਗਿੱਦੜਪੁਰ, ਸੁਦੇਸ਼ ਕੁਮਾਰ ਗੋਗਾ ਬੈਰੋਂਪੁਰ, ਬਲਜੀਤ ਸਿੰਘ ਭਾਗੋਮਾਜਰਾ, ਰਮਨਦੀਪ ਸਿੰਘ ਸਫੀਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ|

Leave a Reply

Your email address will not be published. Required fields are marked *