Congress Party ticket not in pocket of any leader : Garcha

30garcha

ਪਾਰਟੀ ਦੀ ਟਿਕਟ ਕਿਸੇ ਆਗੂ ਦੀ ਜੇਬ ਵਿੱਚ ਨਹੀਂ ਸਗੋਂ ਟਿਕਟ ਦੇਣਾ ਹਾਈਕਮਾਂਡ ਦੇ ਹੱਥ : ਗਰਚਾ
– ‘ਖਰੜ ਹਲਕੇ ਦਾ ਵਿਕਾਸ ਮੇਰੀ ਪਹਿਲੀ ਪਹਿਲ’

ਨਵਾਂ ਗਰਾਉਂ, 30 ਅਗਸਤ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਮਜ਼ਬੂਤ ਦਾਅਵੇਦਾਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ-2017 ਦੀ ਪ੍ਰਾਪਤੀ ਲਈ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਵਜੋਂ ਨਵਾਂਗਰਾਉਂ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਗਰਚਾ ਵੱਲੋਂ ਪਾਰਟੀ ਦੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ ਗਿਆ|
ਬੀਤੇ ਦਿਨੀਂ ਅਖ਼ਬਾਰਾਂ ਵਿੱਚ ਖਰੜ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਸਬੰਧੀ ਛਪੀਆਂ ਖ਼ਬਰਾਂ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਗਰਚਾ ਨੇ ਕਿਹਾ ਕਿ ਲੋਕਾਂ ਵਿੱਚ ਤਰ੍ਹਾਂ ਤਰ੍ਹਾਂ ਦੀਆਂ ਭ੍ਰਾਂਤੀਆਂ ਪੈਦਾ ਕਰਨ ਲਈ ਅਜਿਹੀਆਂ ਖ਼ਬਰਾਂ ਛਾਪੀਆਂ ਜਾ ਰਹੀਆਂ ਹਨ ਪ੍ਰੰਤੂ ਇਨ੍ਹਾਂ ਖ਼ਬਰਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ|
ਸ੍ਰੀਮਤੀ ਗਰਚਾ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਕਾਂਗਰਸ ਪਾਰਟੀ ਦੀ ਹਾਈਕਮਾਂਡ ਵੱਲੋਂ ਹਲਕਾ ਖਰੜ ਦੀ ਟਿਕਟ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ| ਪਾਰਟੀ ਵੱਲੋਂ ਆਪਣੇ ਪੱਧਰ ‘ਤੇ ਵੱਖ ਵੱਖ ਕਮੇਟੀਆਂ ਬਣਾ ਕੇ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਬਕਾਇਦਾ ਤੌਰ ‘ਤੇ ਸਕਰੀਨਿੰਗ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਟਿਕਟ ਮੰਗਣਾ ਹਰੇਕ ਪਾਰਟੀ ਦੇ ਆਗੂ ਦਾ ਹੱਕ ਹੈ ਜੋ ਕਿ ਆਪੋ ਆਪਣੇ ਹਲਕੇ ਵਿੱਚ ਆਪਣੀ ਪਕੜ ਮਜ਼ਬੂਤ ਦਰਸਾ ਕੇ ਟਿਕਟ ਮੰਗਣ ਦਾ ਹੱਕਦਾਰ ਹੈ ਪ੍ਰੰਤੂ ਟਿਕਟ ਕਿਸੇ ਦੀ ਜੇਬ ਵਿੱਚ ਨਹੀਂ ਹੈ| ਚੋਣ ਲੜਨ ਲਈ ਟਿਕਟ ਦੇਣ ਦਾ ਫੈਸਲਾ ਪਾਰਟੀ ਦੀ ਹਾਈਕਮਾਂਡ ਦੇ ਹੱਥ ਵਿੱਚ ਹੈ|
ਉਨ੍ਹਾਂ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਹਲਕੇ ਵਿੱਚ ਉਹ ਕੈਪਟਨ ਅਮਰਿੰਦਰ ਸਿੰੰਘ ਦੇ ਮਿਸ਼ਨ-2017 ਦੀ ਪ੍ਰਾਪਤੀ ਲਈ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਜੋਸ਼ ਭਰ ਰਹੇ ਹਨ| ਆਪਣੇ ਥੋੜ੍ਹੇ ਜਿਹੇ ਸਮੇਂ ਵਿੱਚ ਹੀ ਉਨ੍ਹਾਂ ਹਲਕਾ ਖਰੜ ਦੇ ਵੱਖ ਵੱਖ ਖੇਤਰਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਨਰਾਜ਼ ਚੱਲ ਰਹੇ ਆਗੂਆਂ ਅਤੇ ਵਰਕਰਾਂ ਨੂੰ ਆਪਣੇ ਨਾਲ ਤੋਰਿਆ ਅਤੇ ਪਾਰਟੀ ਦੀ ਪਕੜ ਹਲਕੇ ਵਿੱਚ ਮਜ਼ਬੂਤ ਕੀਤੀ| ਉਨ੍ਹਾਂ ਕਿਹਾ ਕਿ ਇਹ ਹਲਕਾ ਖਰੜ ਦੇ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਆਪਣੇ ਆਪ ਨੂੰ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਸਮਝਿਆ| ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਲਕੇ ਵਿੱਚ ਪਕੜ ਪੂਰੀ ਤਰ੍ਹਾਂ ਮਜ਼ਬੂਤ ਹੈ| ਜੇਕਰ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਦਿੰਦੀ ਹੈ ਤਾਂ ਉਹ ਭਾਰੀ ਬਹੁਮਤ ਨਾਲ ਇਹ ਸੀਟ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ-2017 ਦੀ ਪ੍ਰਾਪਤੀ ਵਿੱਚ ਆਪਣਾ ਯੋਗਦਾਨ ਪਾਉਣਗੇ|

Leave a Reply

Your email address will not be published. Required fields are marked *