Congress will form govt. in Punjab with Absolute Majority : Bittu

ਕਾਂਗਰਸ ਪਾਰਟੀ ਪੰਜਾਬ ਵਿੱਚ ਸਪਸ਼ਟ ਬਹੁਮਤ ਨਾਲ ਬਣਾਵੇਗੀ ਸਰਕਾਰ : ਰਵਨੀਤ ਬਿੱਟੂ

ਐਸ ਏ ਐਸ ਨਗਰ, 17 ਸਤੰਬਰ (ਕੁਲਦੀਪ ਸਿੰਘ) ਲੋਕ ਸਭਾ ਹਲਕਾ ਲੁਧਿਆਣਾਂ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਕੋਲੋਂ ਮਿਲ ਰਹੇ ਜਬਰਦਸਤ ਸਮਰਥਨ ਨਾਲ ਕਾਂਗਰਸ ਪਾਰਟੀ ਨਾਲ ਕਾਂਗਰਸ ਪਾਰਟੀ ਪੰਜਾਬ ਅੰਦਰ ਸਪਸ਼ਟ ਬਹੁਮਤ ਨਾਲ ਸਰਕਾਰ ਦਾ ਗਠਨ ਕਰੇਗੀ ਅਤੇ ਪੰਜਾਬ ਤੋਂ ਹੀ ਭਾਜਪਾ ਦੇ ਕੁਸਾਸ਼ਨ ਦਾ ਅੰਤ ਹੋਣਾ ਸ਼ੁਰੂ ਹੋ ਜਾਵੇਗਾ| ਸਾਂਸਦ ਸ੍ਰੀ ਰਵਨੀਤ ਸਿੰਘ ਬਿੱਟੂ ਅੱਜ ਨਜਦੀਕੀ ਪੈਂਦੇ ਪਿੰਡ ਮੱਛਲੀ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਸੁਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ (ਮੱਛਲੀ ਕਲਾਂ) ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਿਤਾ ਦੇ ਦਿਹਾਂਤ ਮਗਰੋਂ ਸ੍ਰੀ ਸ਼ਰਮਾ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ | ਉਨ੍ਰਾਂ ਦੇ ਨਾਲ ਵਿਧਾਇਕ ਸ੍ਰੀ ਭਾਰਤਭੂਸ਼ਨ ਆਸ਼ੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨ.  ਸਕੱਤਰ ਗੁਰਪ੍ਰੀਤ ਸਿੰਘ ਜੀ.ਪੀ. ਵੀ ਹਾਜਰ ਸਨ |
ਇਸ ਮੌਕੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਸਾਢੇ ਨੌਂ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਹਰ ਪੱਖੋਂ ਬਰਬਾਦ ਕਰ ਕੇ ਰੱਖ ਦਿੱਤਾ ਹੈਅਤੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਯੂ.ਪੀ. ਬਿਹਾਰ ਨਾਲੋਂ ਵੀ ਭੈੜੀ ਹੋ ਚੁੱਕੀ ਹੈ | ਸੂਬੇ ਅੰਦਰ ਗੈਂਗਸਟਰਾਂ ਦੇ ਹੌਂਸਲੇ ਬੁਲੰਦ ਹੋਏ ਹਨ ਜਿਸ ਕਾਰਨ ਆਮ ਲੋਕਾਂ ਅੰਦਰ ਭੈਅ ਦਾ ਮਾਹੌਲ ਬਣਦਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਅੰਦਰ ਇਨ੍ਹਾਂ ਮਾੜੇ ਹਾਲਾਤਾਂ ਲਈ ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ ਨੂੰ ਬੇਰੋਜਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸਾਢੇ ਨੌਂ ਸਾਲ ਬੀਤ ਜਾਣ ਮਗਰੋਂ ਵੀ ਸੂਬੇ ਦੇ ਨੌਜਵਾਨਾਂ ਨੂੰ ਬੇਰੋਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਬੇਰੋਜ਼ਗਾਰ ਹੋਣ ਕਾਰਨ ਨਿਰਾਸ਼ਾ ਦੇ ਆਲਮ ਵਿੱਚ ਹੈ ਅਤੇ ਉਪਰੋਂ ਇਸ ਸਰਕਾਰ ਦੇ ਨੱਕ ਹੇਠਾਂ ਖੁਲ੍ਹੇਆਮ ਨਸ਼ਾ ਵਿਕ ਰਿਹਾ ਹੈ ਜਿਸ ਕਾਰਨ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਰਾਹ ਤੁਰ ਪਈ ਹੈ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦੀ ਕਿਸਾਨੀ ਅਤੇ ਨੌਜਵਾਨੀ ਤਬਾਹੀ ਦੇ ਕੰਢੇ ਪੁੱਜ ਗਈ ਹੈ | ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਸਲਾਹ ਦਿੱਤੀ ਕਿ ਉਹ ਪੰਜਾਬ ਅੰਦਰ ਸਰਕਾਰ ਬਣਾਉਣ ਦੇ ਸੁਪਨੇ ਲੈਣੇ ਬੰਦ ਕਰ ਦੇਵੇ ਕਿਉਂਕਿ ਪੰਜਾਬ ਦੇ ਲੋਕ ਦਿੱਲੀ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਚੰਗੀ ਤਰ੍ਰਾਂ ਦੇਖ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਅੰਦਰ ਤੀਲਾ-ਤੀਲਾ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਸ੍ਰੀਮਤੀ ਸ਼ੀਲਾ ਦੀਕਸ਼ਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਨੇ ਲਗਾਤਾਰ ਪੰਦਰਾ ਸਾਲ ਸ਼ਾਨਦਾਰ ਤਰੀਕੇ ਨਾਲ ਕੰਮ ਕੀਤਾ ਪਰ ਜਦੋਂ ਤੋਂ ਅਰਵਿੰਦਰ ਕੇਜਰੀਵਾਲ ਮੁੱਖ ਮੰਤਰੀ ਦੀ ਕੁਰਸੀ ਤੇ ਬੈਠੇ ਹਨ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਟਕਰਾਓ ਤੋਂ ਇਲਾਵਾ ਹੋਰ ਕੋਈ ਦੂਜਾ ਕੰਮ ਨਹੀਂ ਕੀਤਾ| ਉਨ੍ਹਾਂ ਕਿਹਾ ਕਿ ਸ੍ਰੀਮਤੀ ਸ਼ੀਲਾ ਦੀਕਸ਼ਤ ਨੇ ਅਟਲ ਬਿਹਾਰੀ ਵਾਜਪਾਈ ਦੇ ਪ੍ਰਧਾਨ ਮੰਤਰੀ ਹੁੰਦਿਆਂ ਵੀ ਕੇਂਦਰ ਸਰਕਾਰ ਨਾਲ ਤਾਲਮੇਲ ਬਣਾਕੇ ਦਿੱਲੀ ਨੂੰ ਵਿਕਾਸ ਪੱਖੋਂ ਕਾਫੀ ਅੱਗੇ ਲਿਜਾਇਆ ਸੀ ਪਰ ਹੁਣ ਅਰਵਿੰਦ ਕੇਜਰੀਵਾਲ ਨੇ ਅਕਾਲੀਆਂ ਵਾਂਗ ਹੀ ਦਿੱਲੀ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਅਤੇ ਆਮ-ਆਦਮੀ ਪਾਰਟੀ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਅੰਦਰ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ | ਇਸ ਮੌਕੇ ਹੋਰਨਾ ਤੋਂ ਇਲਾਵਾ ਮਾਸਟਰ ਅਮਰਨਾਥ, ਫਕੀਰ ਮੁਹੰਮਦ, ਵਕਲੀ ਮੁਹੰਮਦ, ਚੌਧਰੀ ਰਤਨਪਾਲ ਨੰਬਰਦਾਰ, ਚੌਧਰੀ ਸੇਮੂ, ਚੌਧਰੀ ਟੀਟੂ, ਚੌਧਰੀ ਡਿੰਪਲ, ਪਵਨ ਕੁਮਾਰ ਵੀ ਹਾਜਰ ਸਨ |

Leave a Reply

Your email address will not be published. Required fields are marked *