Create Awareness among people regarding National Lok Adalat

12 ਨਵੰਬਰ ਨੂੰ ਲੱਗਣ ਵਾਲੀ  ਨੈਸ਼ਨਲ ਲੋਕ ਅਦਾਲਤ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ : ਅਰਚਨਾ ਪੁਰੀ
ਨੈਸ਼ਨਲ ਲੋਕ ਅਦਾਲਤ ਵਿੱਚ ਲੰਬਿਤ ਪਏ ਕੇਸਾਂ ਦਾ ਕੀਤਾ ਜਾਵੇਗਾ ਨਿਪਟਾਰਾ
ਕੇਸਾਂ ਦੇ ਨਿਪਟਾਰੇ ਲਈ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਦਾ ਲਾਹਾ ਲੈਣ ਦੀ ਕੀਤੀ ਅਪੀਲ
ਜਿਲ੍ਹਾ ਅਤੇ ਸ਼ੈਸਨ ਜੱਜ ਸ੍ਰੀਮਤੀ ਅਰਚਨਾ ਪੁਰੀ ਨੇ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਐਸ.ਏ.ਐਸ ਨਗਰ, 7 ਅਕਤੂਬਰ : 12 ਨਵੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਖ ਵੱਖ ਕੋਰਟਾਂ ਵਿਚ ਚਲ ਰਹੇ ਅਤੇ ਲੰਬਿਤ ਪਏ ਮੁਕੱਦਮਿਆਂ ਦਾ ਨਿਪਟਾਰਾ ਹੋ ਸਕੇ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਰਚਨਾ ਪੁਰੀ ਨੇ ਜਿਲ੍ਹਾ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਸੱਦੀ ਗਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਮੌਕੇ ਮੁਹਾਲੀ, ਡੇਰਾਬਸੀ, ਖਰੜ ਦੇ ਕੋਰਟ ਕੰਪਲੈਕਸਾਂ ਵਿਖੇ ਕੇਸਾਂ ਦੇ ਨਿਪਟਾਰੇ ਲਈ ਵੱਖ ਵੱਖ ਬੈਂਚ ਸਥਾਪਿਤ ਕੀਤੇ ਜਾਣਗੇ । ਇਸ ਤੋਂ ਇਲਾਵਾ ਜਿਲ੍ਹਾ ਟਰਾਂਸਪੋਰਟ ਅਫਸਰ ਦੇ ਦਫਤਰ ਅਤੇ ਸਬੰਧਿਤ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਵੱਲੋਂ ਵੀ ਆਪੋ ਆਪਣੇ ਦਫਤਰਾਂ ਵਿਚ ਬਕਾਇਆ ਪਏ ਕੇਸਾਂ ਦੇ ਨਿਪਟਾਰੇ ਲਈ ਬੈਂਚ ਸਥਾਪਿਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮੰਤਵ ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਵੇਂ ਧਿਰਾਂ ਦੇ ਧੰਨ ਅਤੇ ਸਮੇਂ ਦੀ ਬੱਚਤ ਹੋ ਸਕੇ ਅਤੇ ਨਾਲ ਉਨਾ੍ਹਂ ਦੀ ਆਪਸੀ ਦੁਸ਼ਮਣੀ ਖਤਮ ਕੀਤੀ ਜਾ ਸਕੇ।  ਉਨਾ੍ਹਂ ਦੱਸਿਆ ਕਿ ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡਕੇ ਹਰ ਤਰਾ੍ਹਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ ਨੈਸ਼ਨਲ ਲੋਕ ਅਦਾਲਤ ਵਿਚ ਫੈਸਲੇ ਲਈ ਸ਼ਾਮਲ ਕੀਤੇ ਜਾਣਗੇ। ਇਸ ਤੋਂ ਇਲਾਵਾ ਜੋ ਝਗੜਾ ਅਦਾਲਤ ਵਿਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਲਿਆ ਜਾ ਸਕਦਾ ਹੈ। ਉਨਾ੍ਹਂ ਦੱਸਿਆ ਕਿ ਲੋਕ ਅਦਾਲਤ ਚ ਛੇਤੀ ਤੇ ਸਸਤਾ ਨਿਆ ਮਿਲਦਾ ਹੈ ਅਤੇ ਇਸਦੇ ਫੈਸਲੇ ਖਿਲਾਫ ਕੋਈ ਅਪੀਲ ਅਤੇ ਦਲੀਲ ਨਹੀਂ ਹੁੰਦੀ ਅਤੇ ਇਸ ਵਿਚ ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ । ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ।
ਇਸ ਮੌਕੇ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾਂ. ਨਯਨ ਭੁੱਲਰ, ਜਿਲ੍ਹਾ ਪੋਗਰਾਮ ਅਫਸਰ ਸ. ਸੁਖਦੀਪ ਸਿੰਘ, ਐਸ.ਈ. ਨਗਰ ਨਿਗਮ ਸ੍ਰੀ ਨਰੇਸ਼ ਬੱਤਾ, ਆਰ. ਐਫ.ਓ ਸ. ਸੁਖਜੀਤ ਸਿੰਘ, ਸੀ.ਡੀ.ਪੀ.ਓ ਹਰਮੀਤ ਕੌਰ, ਸ਼ੈਕਸ਼ਨ ਅਫਸਰ ਜਿਲ੍ਹਾ ਟਰਾਂਸਪੋਰਟ ਦਫਤਰ ਸ. ਪ੍ਰਭਜੀਤ ਸਿੰਘ ਧਨੋਆ, ਏ.ਡੀ.ਟੀ.ਓ ਸ.ਸਿਮਰਨ ਸਰਾ, ਸ੍ਰੀ ਐਚ.ਐਸ.ਓਬਰਾਏ, ਸ. ਸਿਮਰਨਦੀਪ ਸਿੰਘ, ਸ੍ਰੀ ਜਸਬੀਰ ਸਿੰਘ ਸਮੇਤ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਜਿਲਾ ਦਫਤਰ ਦੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *