Dasmi on October 11 at Gurdwara Singh Shaheedan Sohana

ਦਸਵੀੱ ਦਾ ਦਿਹਾੜਾ 11 ਅਕਤੂਬਰ ਨੂੰ ਮਨਾਇਆ ਜਾਵੇਗਾ |
ਐੱਸ.ਏ.ਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਮਿਤੀ 11 ਅਕਤੂਬਰ  ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ |
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9:00 ਵਜੇ ਪਾਏ ਜਾਣਗੇ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਸਿੰਘ ਸਾਹਿਬ ਗਿ: ਹਰਪਾਲ ਸਿੰਘ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ | ਇਸ ਦਿਨ ਮੈਡੀਕਲ ਕੈਂਪ ਵਿੱਚ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਜਾਵੇਗੀ| ਇਸ ਮੌਕੇ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਜਾਣਗੇ |

Leave a Reply

Your email address will not be published. Required fields are marked *