Dasvi Celbrated in Gurdwara Singh Shaheedan Sohana

sohana

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ  

ਐਸ ਏ ਐਸ ਨਗਰ, 12 ਸਤੰਬਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ| ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਆਦਿ ਗ੍ਰੰਥ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਵਿੱਚ ਦੱਸਿਆ| ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਉਨ੍ਹਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸ ਤੋਂ ਇਲਾਵਾ ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਬੀਬੀ ਤੇਜਿੰਦਰ ਕੌਰ, ਬੀਬੀ ਜਸਪਾਲ ਕੌਰ, ਭਾਈ ਬਲਜੀਤ ਸਿੰਘ, ਬੀਬੀ ਜਸਵਿੰਦਰ ਕੌਰ, ਭਾਈ ਕੁਲਤਾਰ ਸਿੰਘ, ਸ਼ੇਰ ਏ ਪੰਜਾਬ ਕਵਿਸ਼ਰੀ ਜੱਥਾ, ਭਾਈ ਕਸ਼ਮੀਰਾ ਸਿੰਘ, ਭਾਈ ਨਿਸ਼ਾਨ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਪ੍ਰਤਾਪ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ | ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ | ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ| ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *