DC, SSP held meeting with Returuning officers regarding 2017 elections

ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਵਿਧਾਨ ਸਭਾ ਚੋਣਾਂ-2017 ਦੇ ਮੱਦੇ ਨਜ਼ਰ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਾਕਰੀਆਂ ਨਾਲ ਕੀਤੀ ਮੀਟਿੰਗ
ਅਪਰਾਧਿਕ ਪਿਛੋਕੜ ਰੱਖਣ ਵਾਲੇ ਅਨਸਰਾਂ ਤੇ ਰੱਖੀ ਜਾਵੇਗੀ ਨਿਗ੍ਹਾ
ਚੋਣਾ ਦੌਰਾਨ ਕਿਸੇ ਵੀ ਵਿਆਕਤੀ ਨੂੰ ਅਮਨ ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਅਤੇ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਚੋਣਾਂ 2017 ਦੇ ਮੱਦੇ ਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਤੇ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰਿਟਰਨਿੰਗ ਅਫਸਰ -ਕਮ- ਐਸ.ਡੀ.ਐਮਜ਼ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ ਕੀਤੀ ਗਈ  ਜਿਸ ਵਿਚ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਬੂਥਾਂ ਦੀ ਸੁਰੱਖਿਆ ਪ੍ਰਬੰਧਾਂ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਲਕਿਆਂ ਵਿਚ ਵਰਨਏਬਲ ਅਤੇ ਹਾਈ ਵਰਨਏਵਲ ਬੂਥਾਂ ਦੀ ਸ਼ਨਾਖਤ ਕਰਨ ਲਈ ਕਿਹਾ ਗਿਆ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਸ਼੍ਰੀ ਸ਼ਿਵ ਕੁਮਾਰ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ , ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਅਵਨੀਤ ਕੌਰ , ਸਹਾਇਕ ਕਮਿਸ਼ਨਰ(ਸ਼) ਸ੍ਰੀਮਤੀ ਨਯਨ ਭੁੱਲਰ, ਐਸ.ਪੀ (ਡੀ) ਸ੍ਰੀ. ਗੁਰਸ਼ਰਨ ਸਿੰਘ ਗਰੇਵਾਲ, ਐਸ.ਪੀ (ਟ੍ਰੇਫਿਕ) ਹਰਬੀਰ ਸਿੰਘ ਅਟਵਾਲ , ਐਸ.ਪੀ (ਹੈ.ਕੁ) ਅਤੇ ਐਸ.ਪੀ ਡੇਰਾਬਸੀ ਸਮੇਤ ਸਮੂਹ ਡੀ.ਐਸ.ਪੀਜ਼ ਅਤੇ ਸਮੂਹ ਥਾਣਿਆਂ ਦੇ ਮੁੱਖ ਥਾਣਾ ਅਫਸਰ ਵੀ ਮੌਜੂਦ ਸਨ।
ਸ੍ਰੀ ਡੀ.ਐਸ. ਮਾਂਗਟ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਾਡੇ ਸੰਵਿਧਾਨ ਵਿਚ ਹਰੇਕ ਨਾਗਰਿਕ ਨੂੰ ਵੋਟ ਪਾਉਣ ਦਾ ਬਰਾਬਰੀ ਦਾ ਅਧਿਕਾਰੀ ਦਿੱਤਾ ਗਿਆ ਹੈ ਅਤੇ ਵੋਟ ਪਾਉਣਾ ਹਰੇਕ ਨਾਗਰਿਕ ਦਾ ਸੰਵਿਧਾਨਿਕ ਹੱਕ  ਹੈ । ਇਸ ਲਈ ਆਂਉਦੀਆਂ ਵਿਧਾਨ ਸਭਾ ਚੋਣ ਵਿਚ ਵੋਟਰਾਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ। ਉਨਾ੍ਰਂ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਹਰੇਕ ਪੋਲਿੰਗ ਸਟੇਸ਼ਨ ਨੇੜੇ ਰਹਿਣ ਵਾਲੇ ਅਪਰਾਧਿਕ ਪਿਛੋਕੜ ਵਾਲੇ ਅਨਸਰਾਂ ਤੇ ਵਿਸ਼ੇਸ ਨਜ਼ਰ ਰੱਖੀ ਜਾਵੇ ਤਾਂ ਜੋ ਵੋਟਰਾਂ ਤੇ ਕਿਸੇ ਤਰਾ੍ਹਂ ਦਾ ਦਬਾਅ ਨਾ ਪਾ ਸਕਣ।
ਜਿਲ੍ਹਾ ਪੁਲਿਸ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਵਿਧਾਨ ਸਭਾ ਚੋਣਾਂ ਪੂਰੀ ਪਾਰਦਰਸ਼ਤਾ ਅਤੇ ਸੁਰੱਖਿਅਤ ਮੌਹਲ ਵਿਚ ਕਰਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾ੍ਹਂ ਇਸ ਮੌਕੇ ਇਹ ਵੀ ਅਖਿਆ ਕਿ  ਸਮੂਹ ਪੋਲਿੰਗ ਬੂਥਾਂ ਦੀ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲਕੇ ਸਾਂਝੇ ਤੌਰ ਤੇ ਵਿਜ਼ਟ ਕੀਤਾ ਜਾਵੇ ਅਤੇ ਆਪਸੀ ਤਾਲਮੇਲ ਨਾਲ ਇਸ ਪ੍ਰੋਸੈਸ ਨੂੰ ਪੂਰਾ ਕੀਤਾ ਜਾਵੇ।

Leave a Reply

Your email address will not be published. Required fields are marked *