Deep Sidhu Arrested ਲਾਲ ਕਿਲ੍ਹਾ ਹਿੰਸਾ ਕੇਸ ‘ਚ ਪੰਜਾਬੀ ਅਦਾਕਾਰ ਦੀਪ ਸਿੱਧੂ ਗ੍ਰਿਫ਼ਤਾਰ

ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹਾ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਗ੍ਰਿਫ਼ਤਾਰ ਹੋ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਕਿੱਥੋਂ ਹੋਈ ਹੈ? ਤੇ ਕਦੋਂ ਹੋਈ ਹੈ? ਇਸ ਬਾਰੇ ਦਿੱਲੀ ਪੁਲਿਸ ਨੇ ਅਜੇ ਕੁਝ ਵੀ ਨਹੀਂ ਦੱਸਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੀਪ ਸਿੱਧੂ ਨੂੰ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਪੁਲਿਸ ਉਸ ਦਾ ਰਿਮਾਂਡ ਮੰਗੇਗੀ।

ਪਿਛਲੇ ਹਫ਼ਤੇ ਹੀ ਦਿੱਲੀ ਪੁਲਿਸ ਨੇ ਦੀਪ ਸਿੱਧੂ ਦਾ ਸੁਰਾਗ ਦੇਣ ‘ਤੇ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਦਿੱਲੀ-ਐੱਨਸੀਆਰ ਦੇ ਨਾਲ ਹਰਿਆਣਾ ਤੇ ਪੰਜਾਬ ਵਿਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ ਹਿੰਸਾ ‘ਚ ਇਕ ਹੋਰ ਮੁਲਜ਼ਮ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਉਸ ‘ਤੇ 50 ਹਜ਼ਾਰ ਰੁਪਏ ਦਾ ਇਨਾਮ ਸੀ।

ਬੀਤੇ ਦਿਨੀਂ ਦਿੱਲੀ ਪੁਲਿਸ ਨੇ ਦੱਸਿਆ ਸੀ ਕਿ ਫਰਾਰ ਦੀਪ ਸਿੱਧੂ ਦਾ ਫੇਸਬੁੱਕ ਅਕਾਊਂਟ ਉਸ ਦੀ ਇਕ ਮਹਿਲਾ ਮਿੱਤਰ ਸੰਭਾਲ ਰਹੀ ਹੈ ਜੋ ਵਿਦੇਸ਼ ਵਿਚ ਰਹਿੰਦੀ ਹੈ। ਦੀਪ ਵੀਡੀਓ ਰਿਕਾਰਡ ਕਰ ਕੇ ਉਸ ਨੂੰ ਭੇਜ ਦਿੰਦਾ ਹੈ ਤੇ ਮਹਿਲਾ ਦੋਸਤ ਉਸ ਨੂੰ ਫੇਸਬੁੱਕ ‘ਤੇ ਅਪਲੋਡ ਕਰ ਦਿੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਨਜ਼ਰਾਂ ਤੋਂ ਬਚਣ ਲਈ ਦੀਪ ਸਿੱਧੂ ਅਜਿਹਾ ਕਰ ਰਿਹਾ ਹੈ। ਦੀਪ ਸਿੱਧੂ ਪੁਲਿਸ ਨੂੰ ਭਟਕਾਉਣ ਲਈ ਅਜਿਹਾ ਕਰ ਰਿਹਾ ਹੈ।

Leave a Reply

Your email address will not be published. Required fields are marked *