Digital Mobile Van flagged off by DC Mohali

ਡਿਪਟੀ ਕਮਿਸ਼ਨਰ ਨੇ ਆਨਲਾਈਨ ਸੇਵਾਵਾਂ ਸਬੰਧੀ ਪ੍ਰਚਾਰ ਕਰਨ ਲਈ ਡਿਜ਼ੀਟਲ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਸਤੰਬਰ : ਭਾਰਤ ਸਰਕਾਰ ਦੇ ਸੰਚਾਰ ਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਜਿਲੇ ਦੇ 3 ਬਲਾਕਾਂ ਦੇ ਪਿੰਡਾਂ ਵਿੱਚ ਡਿਜੀਟਲ ਇੰਡੀਆ ਪਰੋਗ੍ਰਾਮ ਅਧੀਨ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਆਨਲਾਈਨ ਸੇਵਾਵਾਂ ਸਬੰਧੀ ਪ੍ਰਚਾਰ ਕਰਨ ਵਾਸਤੇ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਜਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਰਵਾਨਾ ਕੀਤਾ। ਉਨਾ੍ਹਂ ਦੇ ਨਾਲ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਨਯਨ ਭੁੱਲਰ ਵੀ ਮੌਜੂਦ ਸਨ ।

ਸ੍ਰੀ ਮਾਂਗਟ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰਚਾਰ ਵੈਨ ਦੀ ਟੀਮ ਜਿਲੇ ਦੇ ਪਿੰਡਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤੇ ਹੋਰ ਨਾਗਰਿਕਾਂ ਨੂੰ ਮੇਰੀ ਸਰਕਾਰ, ਸਾਰਵਜਨਿਕ ਡਿਜੀਟਲ ਸੇਵਾ ਕੇਂਦਰਾਂ, ਆਧਾਰ ਕਾਰਡ, ਡਿਜੀਟਲ ਲਾਕਰ, ਈ- ਹਸਪਤਾਲ, ਈ-ਪੋਸਟ, ਭਾਰਤ ਨੇਟ ਅਤੇ ਖੇਤੀ ਨਾਲ ਸਬੰਧਤ ਵੱਖ ਵੱਖ ਸਰਕਾਰੀ ਸੇਵਾਵਾਂ ਜਿਵੇਂ ਕਿ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ, ਜ਼ਮੀਨ ਦੇ ਦਸਤਾਵੇਜ, ਪ੍ਰੀਖਿਆ ਦੇ ਨਤੀਜੇ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਪਾਸਪੋਰਟ, ਮਤਦਾਤਾ ਕਾਰਡ ਅਤੇ ਮਨਰੇਗਾ ਭੁਗਤਾਨ ਤੋਂ ਇਲਾਵਾ ਪਾਣੀ ਦੇ ਬਿੱਲਾਂ ਦਾ ਭੁਗਤਾਨ, ਬਿਜਲੀ ਦੇ ਬਿੱਲ ਦਾ ਭੁਗਤਾਨ, ਟੇਲੀਫੋਨ ਦੇ ਬਿੱਲ  ਦਾ ਭੁਗਤਾਨ, ਰੇਲਵੇ ਟਿਕਟ ਬੁਕਿੰਗ, ਜਨਧਨ ਯੋਜਨਾ, ਬੀਮਾ ਤੇ ਬੈਂਕਾਂ ਦੀਆਂ ਹੋਰ ਵਿੱਤੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਜੀਟਲ ਪ੍ਰਣਾਲੀ ਰਾਹੀਂ ਅਸੀਂ ਘਰ ਬੈਠੇ ਹੀ ਰੋਜ਼ਮਰਾ ਦੀਆਂ ਬਹੁਤ ਸਾਰੀਆਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਾਂ ਜਿਸ ਨਾਲ ਜਿੱਥੇ ਆਮ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ ਉੱਥੇ ਹੀ ਲੋਕਾਂ ਦੇ ਧੰਨ ਦੀ ਵੀ ਬੱਚਤ ਹੋਵੇਗੀ। ਉਹਨਾਂ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਈ-ਗਵਰਨੈਸ ਪੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ।

Leave a Reply

Your email address will not be published. Required fields are marked *