Distt Congress Committee Celebrated Ind. Day

SAS Nagar, August 16 (Kuldeep Singh) ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਅੱਜ ਅਜਾਦੀ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੂਹ ਹਲਕਾ ਵਾਸੀਆਂ ਨੂੰ ਅਜਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਦੇਸ਼ ਦੀ ਅਜਾਦੀ ਬੜੀਆਂ ਹੀ ਕੁਰਬਾਨੀਆਂ ਮਗਰੋਂ ਪ੍ਰਾਪਤ ਹੋਈ ਹੈ ਅਤੇ ਸਾਡੇ ਦੇਸ਼ ਦਾ ਚੱਪਾ-ਚੱਪਾ ਸ਼ਹੀਦਾਂ ਦੇ ਖੂਨ ਨਾਲ ਸਿੰਜਿਆ ਹੋਇਆ ਹੈ ਜਿਸ ਬਾਰੇ ਸਾਰੀ ਨੌਜਵਾਨ ਪੀੜ•ੀ ਨੂੰ ਦੱਸਣਾਂ ਬਹੁਤ ਜਰੂਰੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦੇਸ਼ ਦੀ ਅਜਾਦੀ ਵਿੱਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਇਸ ਮੌਕੇ ਇਕੱਤਰ ਹੋਏ ਸਕੂਲੀ ਬੱਚਿਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰ ਸ਼ੇਖਰ ਆਜਾਦ, ਸੁਭਾਸ਼ ਚੰਦ ਬੋਸ ਅਤੇ ਹੋਰਨਾ ਦੇਸ਼ ਭਗਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਦਿਖਾਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ | ਇਸ ਮੌਕੇ ਇਕੱਤਰ ਹੋਏ ਸਕੂਲੀ ਬੱਚਿਆਂ ਅਤੇ ਕਾਂਗਰਸੀ ਵਰਕਰਾਂ ਨੂੰ ਲੱਡੂ ਵੰਡੇ ਗਏ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਗਾਏ ਗਏ| ਇਸ ਮੌਕੇ ਹੋਰਨਾ ਤੋਂ ਇਲਾਵਾ ਰਿਸ਼ਵ ਜੈਨ ਸੀਨੀਅਰ ਡਿਪਟੀ ਮੇਅਰ ਐਮ.ਸੀ. ਮੁਹਾਲੀ, ਅਮਰਜੀਤ ਸਿੰਘ ਜੀਤੀ ਸਿੱਧੂ, ਮੈਂਬਰ ਪੀ.ਸੀ.ਸੀ., ਭਗਤ ਸਿੰਘ ਨਾਮਧਾਰੀ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਸੂਬਾ ਸਕੱਤਰ ਚੌਧਰੀ ਹਰੀਪਾਲ ਚੋਲ•ਟਾ ਕਲਾਂ, ਸੂਬਾ ਸਕੱਤਰ ਆਰ.ਐਸ. ਜੋਸ਼ੀ, ਸੂਬਾ ਸਕੱਤਰ ਐਮ.ਡੀ.ਐਸ. ਸੋਢੀ, ਮੀਤ ਪ੍ਰਧਾਨ ਜ਼ਿਲ•ਾ ਕਾਂਗਰਸ ਕਮੇਟੀ ਗੁਰਚਰਨ ਸਿੰਘ ਭਮਰਾ, ਜਤਿੰਦਰ ਆਨੰਦ (ਟਿੰਕੂ ਆਨੰਦ) ਬਸੰਤ ਸਿੰਘ, ਜਗੀਰ ਸਿੰਘ ਲਾਲੀਆ, ਕੌਂਸਲਰ ਨਰੈਣ ਸਿੰਘ ਸਿੱਧੂ, ਕੌਂਸਲਰ ਨਛੱਤਰ ਸਿੰਘ, ਕੌਂਸਲਰ ਸੁਰਿੰਦਰ ਰਾਜਪੂਤ, ਕੌਂਸਲਰ ਜਸਬੀਰ ਸਿੰਘ ਮਣਕੂੰ, ਗੁਰਸਾਹਿਬ ਸਿੰਘ, ਕੇ.ਐਨ.ਐਸ. ਸੋਢੀ, ਅਮਨਪ੍ਰੀਤ ਸਿੰਘ ਵਿਕਟਰ, ਕੁਲਦੀਪ ਸਿੰਘ ਬਿੱਟੁ ਬਲੌਂਗੀ, ਕੁਲਵਿੰਦਰ ਸ਼ਰਮਾ ਬਲੌਂਗੀ, ਦਵਿੰਦਰ ਸਿੰਘ ਬੱਬੂ, ਬੀ.ਸੀ. ਪ੍ਰੇਮੀ, ਮਨਜੀਤ ਸਿੰਘ ਪ੍ਰਧਾਨ, ਐਚ.ਐਸ. ਢਿੱਲੋਂ, ਸਤਪਾਲ ਸਿੰਘ ਪ੍ਰਿੰਸ ਜਵੈਲਰਜ਼, ਕਮਲਪ੍ਰੀਤ ਸਿੰਘ ਬਨੀ, ਸਤੀਸ਼ ਸੈਣੀ, ਇੰਦਰਜੀਤ ਸਿੰਘ, ਰਘਬੀਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ |

Leave a Reply

Your email address will not be published. Required fields are marked *