DSLA organized Legal awareness seminar

monika

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ ਦਾ ਆਯੋਜਨ    
ਐਸ ਏ ਐਸ ਨਗਰ, 4 ਅਕਤੂਬਰ : ਨਾਗਰਿਕਾਂ ਨੂੰ ਆਪਣੇ ਹੱਕਾਂ ਅਤੇ ਫਰਜਾਂ ਬਾਰੇ ਜਾਣੂੰ ਕਰਵਾਉਣ ਦੇ ਮੰਤਵ ਨੂੰ ਮੱਦੇ ਨਜਰ ਰੱਖਦੇ ਹੋਏ ਅੱਜ ਸ੍ਰੀਮਤੀ ਮੋਨਿਕਾ ਲਾਂਬਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਸ੍ਰੀਮਤੀ ਮਧੂ ਰਾਣੀ, ਪੈਰਾਲੀਗਲ ਵਲੰਟੀਅਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ 11, ਐਸ.ਏ.ਐਸ. ਨਗਰ ਵਿੱਖੇ ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ|
ਇਸ ਮੌਕੇ ਸ੍ਰ੍ਰੀਮਤੀ ਮੋਨਿਕਾ ਲਾਂਬਾ ਚੀਫ ਜੂਡੀਸ਼ੀਅਲ ਮੈਜੀਸਟ੍ਰੇਟ-ਕੱਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੌਲਿਕ ਅਧਿਕਾਰਾਂ ਅਤੇ ਫਰਜਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਵਿਕਟਿਮ ਕੰਪਨਸੇਸ਼ਨ ਸਕੀਮਾਂ ਬਾਰੇ ਜਾਣਕਾਰੀ ਦਿੱਤੀ| ਇਸ ਦੇ ਨਾਲ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਅਜਿਹਾ ਵਿਅਕਤੀ, ਜਿਸਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਵੱਧ ਨਾ ਹੋਵੇ, ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ| ਕਾਨੂੰਨੀ ਸਹਾਇਤਾ ਵਿੱਚ ਵਕੀਲ ਦੀ ਫੀਸ, ਅਦਾਲਤੀ ਖਰਚਿਆਂ ਦੀ ਅਦਾਇਗੀ ਕੀਤੀ ਜਾਂਦੀ ਹੈ, ਇਹ ਸਹਾਇਤਾ ਇਸ ਮੰਤਵ ਨਾਲ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਹਰੇਕ ਲੋੜਵੰਦ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲ ਸਕੇ|
ਵਿਦਿਆਰਥੀ ਵਰਗ ਨੂੰ ਮਹਿਕਮੇ ਦੀਆਂ ਸਕੀਮਾਂ ਬਾਰੇ ਪ੍ਰਚਾਰ ਸਮੱਗਰੀ ਵੰਡੀ ਗਈ| ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁੱਖਪਾਲ ਕੌਰ ਵੱਲੋਂ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਦੇਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦਾ ਧੰਨਵਾਦ ਕੀਤਾ ਗਿਆ|

Leave a Reply

Your email address will not be published. Required fields are marked *