Elders are great wealth of the country : MLA Sidhu

ਬਜੁਰਗ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ : ਬਲਬੀਰ ਸਿੰਘ ਸਿੱਧੂ
ਐਸ ਏ ਐਸ ਨਗਰ, 2 ਅਕਤੂਬਰ : ਮੁਹਾਲੀ ਸੀਨੀਅਰ ਸੀਟੀਜ਼ਨ ਐਸੋਸੀਏਸ਼ਨ ਵੱਲੋਂ  ਅੱਜ  ‘ਕੌਮਾਂਤਰੀ ਬਜ਼ੁਰਗ ਦਿਵਸ’ ਸਬੰਧੀ ਇੱਕ ਸਮਾਗਮ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵਿਸੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਪਹੁੰਚੇ | ਫੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਬਜ਼ੁਰਗ ਸਾਡੇ ਦੇਸ਼ ਦਾ ਬਡਮੁੱਲਾ ਸਰਮਾਇਆ ਹਨ ਕਿਉਂਕਿ ਇਨ੍ਹਾਂ ਦੁਆਰਾ ਆਪਣੀ ਜਵਾਨੀ ਦੌਰਾਨ ਕੀਤੀ ਗਈ ਮਿਹਨਤ ਸਦਕਾ ਹੀ ਅੱਜ ਦੇਸ਼ ਤਰੱਕੀ ਦੀਆਂ ਲੀਹਾਂ ਤੇ ਚਲ ਰਿਹਾ ਹੈ ਬਜ਼ੁਰਗਾਂ ਤੋਂ ਪ੍ਰਾਪਤ ਸਿੱਖਿਆ ਨਾਲ ਅਸੀਂ ਆਪਣੇ ਜੀਵਨ ਦੇ ਹਰ ਖੇਤਰ ਵਿੱਚ ਤਰੱਕੀ ਸਕਦੇ ਹਾਂ ਅਤੇ ਇਨ੍ਹਾਂ ਦੇ ਤਜ਼ਰਬੇ ਦਾ ਸਾਡੀ ਨੌਜਵਾਨ ਪੀੜ੍ਹੀ ਨੂੰ ਪੂਰਾ ਲਾਹਾ ਲੈਣਾ ਚਾਹੀਦਾ ਹੈ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਦੇਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਦੋ ਹਜ਼ਾਰ ਰੁਪਏ ਕੀਤੀ ਜਾਵੇਗੀ ਅਤੇ ਇਨ੍ਹਾਂ ਵਾਸਤੇ ਹੋਰ ਕਈ ਭਲਾਈ ਸਕੀਮਾਂ ਵੀ ਚਲਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਜ਼ੁਰਗਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਇਸ ਮੌਕੇ ਮੁਹਾਲੀ ਸੀਨੀਅਰ ਸਿਟੀਜ਼ਜਨ ਐਸੋਸੀਏਸ਼ਨ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਵੀ ਵਿਧਾਇਕ ਸ੍ਰੀ ਸਿੱਧੂ ਨੂੰ ਸੌਂਪਿਆ ਗਿਆ ਜਿਸ ਨੂੰ ਉਨ੍ਹਾਂ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਿਨਾਂ ਦੇਰੀ ਪੂਰਾ ਕਰਨ ਦਾ ਭਰੋਸਾ ਦਿੱਤਾ  | ਇਸ ਮੌਕੇ ‘ਗ੍ਰੀਨ ਥਿੰਕਰਜ਼’ ਵੱਲੋਂ  ਬਜ਼ੁਰਗਾਂ ਸਬੰਧੀ ਇੱਕ ਫਿਲਮ ‘ਸਤਿਕਾਰ’ ਵੀ ਵਿਖਾਈ ਗਈ | ਵਿਧਾਇਕ ਸ੍ਰੀ ਸਿੱਧੂ ਵੱਲੋਂ ਬਜ਼ੁਰਗ ਕੁਦਰਤ ਸਿੰਘ ਸਾਹਨੀ, ਸੁਮੇਸ਼ ਕੁਮਾਰ, ਵਰਿੰਦਰ ਕੌਰ, ਜੋਗਿੰਦਰ ਸਿੰਘ, ਗੁਰਬਖਸ਼ ਸਿੰਘ ਨੂੰ ਇੱਕ ਸ਼ਾਲ ਅਤੇ ਬੁੱਕੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਵਿਧਾਇਕ ਸ੍ਰੀ ਸਿੱਧੂ ਵੱਲੋਂ ਐਸੋਸ਼ੀਏਸ਼ਨ ਨੂੰ ਆਪਣੇ ਵੱਲੋਂ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਟ ਵੀ ਭੇਟ ਕੀਤੀ | ਇਸ ਮੌਕੇ   ਐਸੋਸੀਏਸ਼ਨ ਦੇ ਚੇਅਰਮੈਨ ਡਾ. ਏ.ਐਸ. ਖਹਿਰਾ, ਪ੍ਰਧਾਨ ਜੀ.ਐਸ. ਠੁਕਰਾਲ, ਵਾਇਸ ਪ੍ਰਧਾਨ ਪ੍ਰਿੰਸੀਪਲ ਐਸ. ਚੌਧਰੀ, ਹਰਚੰਦ ਸਿੰਘ ਮੰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਸੀਨੀਅਰ ਸਿਟੀਜ਼ਨ ਹਾਜਰ ਸਨ |

Leave a Reply

Your email address will not be published. Required fields are marked *