Free Medical Camps in all Judicial Complexes : Justice SS Saro

ਮੋਹਾਲੀ ਦੀ ਤਰਜ਼ ਤੇ ਪੰਜਾਬ ਦੇ ਸਾਰੇ ਜਿਲ੍ਹਾ ਕੋਰਟ ਕੰਪਲੈਕਸਾਂ ਵਿਖੇ ਮੁਫਤ ਮੈਡੀਕਲ ਕੈਂਪ ਲਗਾਏ ਜਾਣਗੇ : ਜਸਟਿਸ ਐਸ.ਐਸ. ਸਾਰੋਂ

ਪੰਜਾਬ ‘ਚ ਡੇਂਗੂ ਅਤੇ ਚਿਕਨਗੁਨੀਆਂ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਲੋੜ 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੁਫਤ ਮੈਡੀਕਲ ਕੈਂਪ ਦੀ ਸ਼ੁਰੂਆਤ ਕਰਕੇ ਵਿਲੱਖਣ ਕਾਰਜ ਕੀਤਾ

ਜਸਟਿਸ ਐਸ.ਐਸ.ਸਾਰੋਂ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ -ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸੁਰਿੰਦਰ ਗੁਪਤਾ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਜ਼ੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਲਗਾਏ ਗਏ ਮੁਫਤ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ

ਐਸ.ਏ.ਐਸ ਨਗਰ, 24 ਸਤੰਬਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਿਲ੍ਹਾ ਜੁਡੀਸ਼ੀਅਲ ਕੋਰਟ ਕੰਪਲੈਕਸ  ਦੀ ਤਰਜ਼ ਤੇ ਪੰਜਾਬ ਦੇ ਸਾਰੇ ਜਿਲ੍ਹਾ ਕੋਰਟ ਕੰਪਲੈਕਸਾਂ ਵਿਖੇ ਮੁਫਤ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਐਸ.ਏ.ਐਸ ਨਗਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਉਣ ਦੀ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਇਕ ਬਹੁਤ ਹੀ ਸ਼ਲਾਘਾਯੋਗ ਉੱਦਮ ਹੈ । ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ ਐਸ.ਐਸ.ਸਾਰੋਂ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਹਸਪਤਾਲ ਫੇਜ਼-6, ਫੌਰਟੀਸ ਹਸਪਤਾਲ, ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਹਸਪਤਾਲ ਸੁਹਾਣਾ ਦੇ ਸਹਿਯੋਗ ਨਾਲ ਲਗਾਏ ਗਏ ਜੂਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਲਗਾਏ ਗਏ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ ਸ਼ਮਾ ਰੋਸ਼ਨ ਕਰਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਮੌਕੇ ਜਸਟਿਸ ਸੁਰਿੰਦਰ ਗੁਪਤਾ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ, ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਏ.ਐਸ.ਮਠਾਰੂ, ਐਲ.ਆਰ ਸ੍ਰੀ ਵਿਵੇਕ ਪੁਰੀ ਸਮੇਤ ਹੋਰ  ਨਿਆਇਕ ਅਧਿਕਾਰੀ ਵੀ ਮੌਜੂਦ ਸਨ।

ਜਸਟਿਸ ਸਾਰੋਂ ਨੇ ਇਸ ਮੌਕੇ ਜੁੜੇ ਨਿਆਇਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਵਿਚ ਡੇਂਗੂ ਅਤੇ ਚਿਕਨਗੁਨੀਆਂ ਸਬੰਧੀ  ਆਮ ਲੋਕਾਂ ਵਿਚ ਜਾਗਰੂਕਤਾ ਪੈਕਾ ਕਰਨ ਲਈ ਅੱਗੇ ਆਉਣ ਤਾਂ ਜੋ ਲੋਕਾਂ ਦਾ ਇਨਾ੍ਹਂ ਤੋਂ ਬਚਾਅ ਹੋ ਸਕੇ । ਉਨਾ੍ਹਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਵਿਆਕਤੀ ਨੂੰ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਆਪਣੀ ਲਪੇਟ ਵਿਚ ਨਾ ਲਵੇ। ਉਨਾ੍ਹਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਜਦੋਂ ਨਿਆਇਕ ਅਧਿਕਾਰੀਆਂ , ਕਰਮਚਾਰੀਆਂ ਅਤੇ ਉਨਾ੍ਹਂ ਦੇ ਪਰਿਵਾਰਾਂ ਲਈ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਹੋਵੇ। ਉਨਾ੍ਹਂ ਹੋਰ ਕਿਹਾ ਕਿ ਜੇਕਰ ਕਿਸਾਨ ਦੀ ਸਿਹਤ ਅੱਛੀ ਹੋਵੇਗੀ ਤਾਂ ਉਹ ਆਪਣੇ ਕੰਮ-ਕਾਜ਼ ਨੂੰ ਕੁਸ਼ਲਤਾ ਅਤੇ ਸੁਚੱਜੇ ਢੰਗ ਨਾਲ ਨਿਭਾ ਸਕਦਾ ਹੈ।

ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਪਹਿਲੀ ਵਾਰ ਲਗਾਏ ਗਏ ਮੁਫਤ ਮੈਡੀਕਲ ਕੈਂਪ ਵਿਚ ਜ਼ੁਡੀਸ਼ੀਅਲ ਕੋਰਟ ਕੰਪਲੈਕਸ ਐਸ.ਏ.ਐਸ ਨਗਰ, ਡੇਰਾਬਸੀ ਅਤੇ ਖਰੜ ਦੇ ਕੋਰਟ ਕੰਪਲੈਕਸਾਂ ਚ ਕੰਮ ਕਰਦੇ ਨਿਆਇਕ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਉਨਾ੍ਹਂ ਦੇ ਪਰਿਵਾਰਾਂ ਦਾ ਮੁਫਤ ਮੈਡੀਕਲ ਚੈਕਅੱਪ ਕੀਤਾ ਗਿਆ। ਕੈਂਪ ਦੌਰਾਨ ਹੱਡੀਆਂ, ਸਕਿੰਨ, ਅੱਖਾਂ, ਦਿਲ ਦੇ ਰੋਗਾਂ, ਗਾਇਨੀ ਅਤੇ ਹੋਰਨਾਂ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਚੈਕਅੱਪ ਕੀਤਾ ਅਤੇ ਟੈਸਟ ਵੀ ਫ੍ਰੀ ਕੀਤੇ ਗਏ।  ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਕੌਰ ਗੁਰੂ ਨੇ ਬੋਲਦਿਆਂ ਕਿਹਾ ਕਿ ਸਾਨੂੰ ਆਪਣੀ ਸਿਹਤ ਦੀ ਜਾਂਚ ਲਗਾਤਾਰ ਕਰਾਉਂਦੇ ਰਹਿਣਾ ਚਾਹੀਦਾ ਹੈ ਅਤੇ ਡੇਂਗੂ ਪ੍ਰਤੀ ਡਰਨ ਦੀ ਲੋੜ ਨਹੀਂ ਸਗੋਂ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਸਟੇਟ ਪ੍ਰੋਜੈਕਟ ਪ੍ਰੋਗਰਾਮ ਅਫਸਰ ਡੇਂਗੂ, ਚਿਕਨਗੁਨੀਆਂ ਡਾ. ਗਗਨਦੀਪ ਸਿੰਘ ਗਰੋਵਰ ਨੇ ਡੇਂਗੂ ਅਤੇ ਚਿਕਨਗੁਨੀਆਂ ਦੇ ਲੱਛਣ ਅਤੇ ਇਸ ਦੇ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਮੈਡੀਕਲ ਕੈਂਪ ਵਿਚ ਪੁੱਜੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਜੀ ਆਇਆਂ ਆਖਿਆ ।

Leave a Reply

Your email address will not be published. Required fields are marked *