Govt. Employees of Distt to take collective leave on October 14

ਜਿਲ੍ਹੇ ਦੇ ਸਰਕਾਰੀ ਕਾਮੇ 14 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣਗੇ

ਐਸ ਏ ਐਸ ਨਗਰ, 13 ਅਕਤੂਬਰ : ਪੰਜਾਬ ਰਾਜ (ਡੀ.ਸੀ.) ਦਫਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ(ਮੁਹਾਲੀ) ਡੀ.ਸੀ.ਦਫਤਰ,  ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਦਫਤਰਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਕੰਮ ਕਰਦੇ ਦਫਤਰੀ ਕਾਮੇ 14 ਅਕਤੂਬਰ, 2016 (ਸ਼ੁਕਰਵਾਰ) ਨੂੰ ਸਮੂਹਿਕ ਛੁੱਟੀ ਲੈ ਕੇ ਸੰਗਰੂਰ ਵਿਖੇ ਰਾਜ ਪੱਧਰੀ ਅਰਥੀ ਫੂਕ ਮੁਜ਼ਾਹਰਾ ਕਰਨਗੇ ਜਿਸ ਨਾਲ ਜਿੱਥੇ ਹਜ਼ਾਰਾਂ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇਗਾ, ਉੱਥੇ ਸਰਕਾਰ ਨੂੰ ਵੀ ਕਰੋੜਾਂ ਰੁਪਏ ਦੇ ਵਿੱਤੀ ਮਾਲੀਏ ਦਾ ਨੁਕਸਾਨ ਹੋਵੇਗਾ.

ਕੇਂਦਰ ਸਰਕਾਰ ਦੁਆਰਾ ਦਸ ਸਾਲ ਬਾਅਦ ਪੇ ਕਮਿਸ਼ਨ ਦੀ ਰਿਪੋਰਟ ਦਾ ਮੁਲੰਕਣ ਕਰਨ ਤੋਂ ਬਾਅਦ ਉਸ ਨੂੰ ਲਾਗੂ ਕੀਤਾ ਜਾਂਦਾ ਹੈ ਅਤੇ ਕੇਂਦਰ ਸਰਕਾਰ ਦੁਆਰਾ ਸੱਤਵਾਂ ਪੇ ਕਮਿਸ਼ਨ ਲਾਗੂ ਵੀ ਕੀਤਾ ਜਾ ਚੁੱਕਾ ਹੈ| ਜ਼ਿਆਦਾਤਰ ਰਾਜ ਪੱਧਰੀ ਸਰਕਾਰਾਂ ਕੇਂਦਰ ਵਾਲੇ ਪੇ ਕਮਿਸ਼ਨ ਨੂੰ ਉਸੇ ਰੂਪ ਵਿੱਚ ਲਾਗੂ ਕਰਦੀਆਂ ਹਨ| ਪ੍ਰੰਤੂ ਪੰਜਾਬ ਸਰਕਾਰ ਦੁਆਰਾ ਪੇ ਕਮਿਸ਼ਨ ਨੂੰ ਲਾਗੂ ਕਰਨ ਦੀ ਗੱਲ ਤਾਂ ਦੂਰ ਅਜੇ ਤੱਕ ਪੇ ਕਮਿਸ਼ਨ ਲਈ ਸਟਾਫ ਅਤੇ ਦਫਤਰ ਦਾ ਪ੍ਰਬੰਧ ਵੀ ਨਹੀਂ ਕੀਤਾ ਗਿਆ| ਮਹਿੰਗਾਈ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ| ਨਾ ਤਾਂ ਸਰਕਰ ਵੱਲੋਂ ਸਮੇਂ ਸਿਰ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ ਅਤੇ ਨਾ ਹੀ ਮਹਿੰਗਾਈ ਭੱਤੇ ਦੇ ਬਕਾਏ ਦਾ ਭੁਗਤਾਨ ਕੀਤਾ ਜਾ ਰਿਹਾ ਹੈ| ਸਰਕਾਰ ਦੀ ਇਹਨਾਂ ਨੀਤੀਆਂ ਕਾਰਨ ਮੁਲਾਜ਼ਮਾਂ ਦੀ ਹਾਲਤ ਤਰਸ ਯੋਗ ਬਣੀ ਹੋਈ ਹੈ|

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਛੇਵਾਂ ਪੇ ਕਮਿਸ਼ਨ ਤੁਰੰਤ ਲਾਗੂ ਕਰਨਾ, ਰਹਿੰਦੀ ਮਹਿੰਗਾਈ ਭੱਤੇ ਦੀ ਕਿਸ਼ਤ ਦਾ ਭੁਗਤਾਨ ਕਰਨਾ, ਖੋਹੇ ਭੱਤੇ ਬਹਾਲ ਕਰਨਾ, ਨਵੀਂ ਭਰਤੀ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪ੍ਰੋਬੇਸ਼ਨ ਦੌਰਾਨ ਕੇਵਲ ਮੁੱਢਲੀ ਤਨਖਾਹ ਤੇ ਹੀ ਕੰਮ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਵਾਪਸ ਲੈਣੇ, ਪ੍ਰੋਬੇਸ਼ਨ ਦੇ ਸਮੇਂ ਨੂੰ ਘਟਾਉਣਾ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨਾ, 14-08-1995 ਦੇ ਨਾਰਮ ਮੁਤਾਬਕ ਡੀ.ਸੀ. ਦਫਤਰਾਂ ਵਿੱਚ ਸਟਾਫ ਦਾ ਪ੍ਰਬੰਧ ਕਰਨਾ ਸ਼ਾਮਲ ਹੇ| ਜੇਕਰ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਮੰਨਣ ਸਬੰਧੀ ਟਾਲ ਮਟੋਲ ਵਾਲਾ ਵਤੀਰਾ ਜਾਰੀ ਰੱਖਿਆ ਗਿਆ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ| ਜਿਸ ਦੀ ਰਣਨੀਤੀ ਸਟੇਟ ਬਾਡੀ ਦੁਆਰਾ ਤਿਆਰ ਕੀਤੀ ਜਾਵੇਗੀ|

Leave a Reply

Your email address will not be published. Required fields are marked *