Half dozen Youth joined Congress in Manakmajra, Mohali

ਮਾਣਕਮਾਜਰਾ ਦੇ ਅੱਧੀ ਦਰਜਨ ਨੌਜਵਾਨ ਕਾਂਗਰਸ ਵਿੱਚ ਸ਼ਾਮਿਲ

ਐਸ ਏ ਐਸ ਨਗਰ, 6 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਅੰਦਰ ਅੱਜ ਉਸ ਸਮੇਂ ਤਕੜਾ ਝਟਕਾ ਲੱਗਾ ਜਦੋਂ ਨਜ਼ਦੀਕੀ ਪੈਂਦੇ ਪਿੰਡ ਮਾਣਕਮਾਜਰਾ ਦੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ |
ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਇਨ੍ਹਾਂ ਨੌਜਵਾਨਾਂ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ , ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਣਾ ਕੇ.ਪੀ. ਸਿੰਘ, ਨਗਰ ਨਿਗਮ ਮੁਹਾਲੀ ਦੇ ਮੇਅਰ ਰਿਸ਼ਵ ਜੈਨ, ਵਿਧਾਇਕ ਮੁਹਾਲੀ ਦੇ ਸਿਆਸੀ ਸਕੱਤਰ ਅਤੇ ਕਾਂਗਰਸ ਪਾਰਟੀ ਦੇ ਸੁਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੁਬਾਈ ਸਕੱਤਰ ਚੌਧਰੀ ਹਰੀਪਾਲ ਚੋਲ੍ਹਟਾ ਕਲਾਂ, ਮਾਸਟਰ ਰਾਮ ਸਰੂਪ ਜੋਸ਼ੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਭਮਰਾ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ |

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ | ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਜਿਨ੍ਹਾਂ ਵਿੱਚ ਕਮਲਦੀਪ ਸਿੰਘ ਪੂਨੀਆ, ਹਰਪ੍ਰੀਤ ਸਿੰਘ ਪੂਨੀਆ, ਹਰਦੀਪ ਸਿੰਘ ਪੂਨੀਆ, ਜਸਵਿੰਦਰ ਸਿੰਘ ਧਨੋਆ, ਜੁਝਾਰ ਸਿੰਘ ਧਨੋਆ ਨੇ ਬੋਲਦਿਆਂ ਕਿਹਾ ਕਿ ਆਕਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਹੋ ਕੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਆਮ ਵਰਕਰ ਦੀ ਕੋਈ ਪੁੱਛ ਪ੍ਰਤੀਤ ਨਹੀਂ ਅਤੇ ਸਰਫ ਵੱਡੇ ਵੱਡੇ ਆਗੂ ਆਪਣੇ ਧੀਆਂ-ਪੁੱਤਰਾਂ ਨੂੰ ਅੱਗੇ ਕਰਕੇ ਆਮ ਵਰਕਰਾਂ ਦਾ ਸੋਸ਼ਣ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਬਹੁਪੱਖੀ ਸਖਸ਼ੀਅਤ ਅਤੇ ਹਲਕੇ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ | ਇਸ ਮੌਕੇ ਹੋਰਨਾ ਤੋਂ ਇਲਾਵਾ ਨੌਜਵਾਨ ਆਗੂ ਭੁਪਿੰਦਰ ਸਿੰਘ ਮਾਣਕਮਾਜਰਾ, ਸੁਰਜੀਤ ਸਿੰਘ ਮਾਣਕਮਾਜਰਾ, ਚੌਧਰੀ ਰਿਸ਼ੀਪਾਲ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਚੋਧਰੀ ਗਿਆਨ ਸਿੰਘ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਨਿਰਮੈਲ ਸਿੰਘ ਪੰਚ ਸਨੇਟਾ, ਬਹਾਦਰ ਸਿੰਘ ਪੰਚ ਸਨੇਟਾ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਵਜੀਰ ਸਿੰਘ ਸਾਬਕਾ ਸਰਪੰਚ ਬਠਾਣਾਂ, ਜਗੀਰ ਸਿੰਘ ਪੰਚ ਗੋਬਿੰਦਗੜ, ਰਾਕੇਸ਼ ਕੁਮਾਰ ਮਿੰਟੂ ਸਰਪੰਚ ਰਾਏਪੁਰ ਕਲਾਂ, ਜਸਮੇਰ ਗਿਰ ਸ਼ਾਮਪੁਰ, ਸੋਮਨਾਥ ਸਾਬਕਾ ਸਰਪੰਚ ਗੁਡਾਣਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ-ਸਰਪੰਚ ਮੌਜੂਦ ਸਨ|

Leave a Reply

Your email address will not be published. Required fields are marked *