Halka Incharge Kharar claim on development in Kharar fake : Garcha

ਅਕਾਲੀ ਦਲ ਦੇ ਹਲਕਾ ਇੰਚਾਰਜ ਦੇ ਵਿਕਾਸ ਦੇ ਦਾਅਵੇ ਖੋਖਲੇ, ਸਮੱਸਿਆਵਾਂ ਨਾਲ ਜੂਝ ਰਹੇ ਲੋਕ : ਗਰਚਾ
– ਹਲਕਾ ਖਰੜ ਦੇ ਪਿੰਡ ਭਾਗੋਮਾਜਰਾ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ‘ਤੇ ਲੋਕ ਪ੍ਰੇਸ਼ਾਨ

ਖਰੜ, 26 ਸਤੰਬਰ : ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭਾਵੇਂ ਹਲਕਾ ਖਰੜ ਵਿੱਚ ਵਿਕਾਸ ਕਾਰਜਾਂ ਦੇ ਵੱਡੇ ਵੱਡੇ ਦਾਅਵੇ ਕਰਦੇ ਨਹੀਂ ਥੱਕਦੇ ਅਤੇ ਨੀਂਹ ਪੱਥਰਾਂ ਦੀ ਰਾਜਨੀਤੀ ਕਰ ਰਹੇ ਹਨ ਪ੍ਰੰਤੂ ਪਿੰਡਾਂ ਹਲਕੇ ਦੇ ਵਿੱਚ ਸਮੱਸਿਆਵਾਂ ਨਾਲ ਜੂਝ ਰਹੇ ਲੋਕ ਇਨ੍ਹਾਂ ਦਾਅਵਿਆਂ ਨੂੰ ਮੁੱਢੋਂ ਨਕਾਰ ਰਹੇ ਹਨ| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਗਰਚਾ ਨੇ ਪਿੰਡ ਭਾਗੋਮਾਜਰਾ ਵਿਖੇ ਨੰਬਰਦਾਰ ਗੁਰਚਰਨ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ| ਇਸ ਮੌਕੇ ਰੁਪਿੰਦਰ ਸਿੰਘ ਬਰਾੜ, ਅਮਰੀਕ ਸਿੰਘ ਹੈਪੀ, ਨਰਿੰਦਰ ਸਿੰਘ ਪਡਿਆਲਾ ਵੀ ਉਨ੍ਹਾਂ ਦੇ ਨਾਲ ਸਨ|

ਪਿੰਡ ਭਾਗੋਮਾਜਰਾ ਦੇ ਲੋਕਾਂ ਨੇ ਸ੍ਰੀਮਤੀ ਗਰਚਾ ਨੂੰ ਦੱਸਿਆ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਪੀਣ ਵਾਲੇ ਪਾਣੀ ਦਾ ਠੋਸ ਪ੍ਰਬੰਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ|

ਸ੍ਰੀਮਤੀ ਗਰਚਾ ਨੇ ਕਿਹਾ ਕਿ ਭਾਵੇਂ ਪਿੰਡ ਭਾਗੋਮਾਜਰਾ ਨੂੰ ਨਗਰ ਕੌਂਸਲ ਅਧੀਨ ਲਿਆਂਦਾ ਜਾ ਚੁੱਕਾ ਹੈ ਪ੍ਰੰਤ}ੂ ਕੌਂਸਲ ਅਧੀਨ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ| ਉਨ੍ਹਾਂ ਕੌਂਸਲ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਪਿੰਡ ਭਾਗੋਮਾਜਰਾ ਵਿੱਚ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕਰਨ|

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਕਰਾਰੀ ਹਾਰ ਦਿੰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਪਿੰਡਾਂ ਦੀਆਂ ਸਮੱਸਿਆਵਾਂ ਤੁਰੰਤ ਦੂਰ ਕੀਤੀਆਂ ਜਾ ਸਕਣ|

ਇਸ ਮੌਕੇ ਜਸਪਾਲ ਸਿੰਘ ਪ੍ਰਧਾਨ ਪੈਨਸ਼ਰਜ਼ ਐਸੋਸੀਏਸ਼ਨ, ਨਿਰਮਲ ਸਿੰਘ, ਤੇਜਾ ਸਿੰਘ, ਜਸਵੰਤ ਸਿੰਘ, ਕਰਨੈਲ ਕੌਰ, ਜੋਗਿੰਦਰ ਕੌਰ, ਰਾਜਿੰਦਰ ਸਿੰਘ ਆਦਿ ਨੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਹ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੂੰ ਹਲਕਾ ਖਰੜ ਤੋਂ ਟਿਕਟ ਦੇ ਚੋਣ ਲੜਾਵੇ ਅਤੇ ਉਹ ਸ੍ਰੀਮਤੀ ਗਰਚਾ ਨੂੰ ਜਿਤਾਉਣ ਲਈ ਚੋਣਾਂ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ-2017 ਦੀ ਪ੍ਰਾਪਤੀ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ|

ਇਸ ਮੌਕੇ ਸ੍ਰੀਮਤੀ ਗਰਚਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਨਿਵਾਜਦੀ ਹੈ ਤਾਂ ਉਹ ਚੋਣ ਜਿੱਤਣ ਉਪਰੰਤ ਹਲਕਾ ਖਰੜ ਵਿੱਚ ਵਿਕਾਸ ਕਾਰਜ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਨੂੰ ਪਹਿਲ ਦੇਣਗੇ|

Leave a Reply

Your email address will not be published. Required fields are marked *