Health Services ,Punjab, organized a “Capacity building workshop for the Pediatricians”

????????????????????????????????????

ਐਸ.ਏ.ਐਸ. ਨਗਰ,  21 ਅਗਸਤ  : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਪੀਜੀਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਬਾਲ ਮੌਤ ਦਰ ਨੂੰ ਘੱਟ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਦੇ ਬੱਚੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਕੈਪੇਸਿਟੀ ਬਿਲਡਿੰਗ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਰਾਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਕੇਂਦਰ ਫੇਜ਼-VI, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਲਾਹਕਾਰ ਪ੍ਰੋਫੈਸਰ ਕੇਕੇ ਤਲਵਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਜਦੋਂ ਕਿ ਪੀਜੀਆਈ ਚੰਡੀਗੜ੍ਹ ਦੀ ਪ੍ਰੋਫੈਸਰ ਡਾ. ਮੀਨੂੰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਪੈਸ਼ਲਸ ਸੈਕਟਰੀ ਸ੍ਰੀ ਵਿਕਾਸ ਗਰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਪੀਜੀਆਈ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਸ਼ਿਵ ਸਾਜਨ ਸੈਣੀ, ਅਡਿਸ਼ਨਲ ਪ੍ਰੋਫੈਸਰ ਡਾ. ਭਵਨੀਤ ਭਾਰਤੀ, ਐਸੋਸੀਏਟ ਪ੍ਰੋਫੈਸਰ ਡਾ. ਦੀਪਤੀ ਸੂਰੀ, ਅਸਿਸਟੈਂਟ ਪ੍ਰੋਫੈਸਰ ਡਾ. ਕਾਰਰਾ ਲਾਂਗਲਿਨਤਾਈਵਸੂਹ ਅਤੇ ਜੀਐਮਸੀ ਦੇ ਐਸੋਸੀਏਟ ਪ੍ਰੋਫੈਸਰ ਡਾ. ਅਸ਼ਵਨੀ ਨੇ ਸੰਬੋਧਨ ਕੀਤਾ ਅਤੇ ਬੱਚੇ ਰੋਗਾਂ ਦੇ ਮਾਹਿਰ ਡਾਕਟਰਾਂ ਨੂੰ ofimportance to child health (common neonatal problems, childhood nutrition, HIV in children, childhood nephrotic syndrome, childhood asthma and heart failure in children) ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਪੰਜਾਬ ਦੇ ਬੱਚਿਆਂ ਦਾ ਮਾਹਿਰ ਡਾਕਟਰਾਂ ਦੀਆਂ ਸ਼ੰਕਾਵਾਂ ਦੂਰ ਕੀਤੀਆਂ ਅਤੇ ਬ੍ਰੈਸਟ ਫੀਡਿੰਗ ਪ੍ਰੋਮੋਸ਼ਨ ਲਈ ਮਦਰ ਐਬਸੋਲੂਟ ਅਫੈਕਸ਼ਨ (ਮਾ) ਦੇ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਤੇ ਮੁੱਖ ਮਹਿਮਾਨ ਪ੍ਰੋਫੈਸਰ ਕੇਕੇ ਤਲਵਾੜ ਨੇ ਬੱਚੇ ਰੋਗਾਂ ਦੇ ਮਾਹਿਰ ਡਾਕਟਰਾਂ ਨੂੰ ਬੱਚਿਆਂ ਵਿੱਚ ਦਿਲ ਦੀ ਧੜਕਣ ਰੁਕਣ ਅਤੇ ਹੋਰ ਮਹੱਤਵਪੂਰਣ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਸ ਤਰ੍ਹਾਂ ਦੀਆਂ ਕਰਵਾਈਆਂ ਜਾ ਰਹੀਆਂ ਵਰਕਸ਼ਾਪ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪ ਵਿੱਚ ਮਾਹਿਰ ਡਾਕਟਰਾਂ ਨੂੰ ਕਾਫੀ ਕੁਝ ਸਿੱਖਣ ਨੂੰ ਮਿਲਦਾ ਹੈ। ਇਸ ਦੌਰਾਨ ਸਪੈਸ਼ਲ ਸੈਕਟਰੀ ਹੈਲਥ ਸ੍ਰੀ ਵਿਕਾਸ ਗਰਗ ਨੇ ਕਿਹਾ ਕਿ ਪੰਜਾਬ ਵਿੱਚ ਬਾਲ ਮੌਤ ਦਰ ਨੂੰ ਘਟਾਉਣ ਦੇ ਵਿੱਚ ਇਹ ਵਰਕਸ਼ਾਪ ਕਾਫੀ ਸਹਾਇਕ ਹੋਵੇਗੀ।

ਪੀਜੀਆਈ ਚੰਡੀਗੜ੍ਹ ਤੋਂ ਡਾ. ਮੀਨੂੰ ਨੇ ਪੰਜਾਬ ਰਾਜ ਵਿੱਚ ਬਾਲ ਮੌਤ ਦਰ ਨੂੰ ਘਟਾਉਣ ਬਾਰੇ ਉਤਸਾਹਿਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਟੈਲੀਮੈਡੀਸੀਨ ਦੇ ਮਾਡਲ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਬੱਚੇ ਰੋਗਾਂ ਦੇ ਮਾਹਿਰ ਡਾਕਟਰ ਕਿਸੇ ਵੀ ਸਮੇਂ ਪੀਜੀਆਈ ਚੰਡੀਗੜ੍ਹ ਦੇ ਮਾਹਿਰਾਂ ਤੋਂ ਐਕਸਪਰਟ ਸਲਾਹ ਲੈ ਸਕਦੇ ਹਨ ਤਾਂ ਜੋ ਬੱਚਿਆਂ ਦਾ ਸਹੀ ਇਲਾਜ ਕੀਤਾ ਜਾ ਸਕੇ। ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਪੰਜਾਬ ਡਾ. ਐਚਐਸ ਬਾਲੀ ਨੇ ਦੱਸਿਆ ਕਿ ਪੰਜਾਬ ਵਿੱਚ ਬੱਚਿਆਂ ਦੀ ਸਿਹਤ ਸੇਵਾਵਾਂ ਵਿੱਚ ਕਾਫੀ ਸੁਧਾਰ ਕੀਤਾ ਗਿਆ ਹੈ। ਇਸ ਕਾਰਣ ਪੰਜਾਬ ਵਿੱਚ ਬਾਲ ਮੌਤ ਦਰ 26 (ਐਸਆਰਐਸ-2013) ਤੋਂ ਘੱਟ ਕੇ 24 (ਐਸਆਰਐਸ-2014) ਤੱਕ ਪਹੁੰਚੀ ਹੈ। ਇਸ ਮੌਕੇ ਤੇ ਡਾਇਰੈਕਟਰ ਫੈਮਿਲੀ ਵੈਲਫੇਅਰ ਪੰਜਾਬ ਡਾ. ਧਰਮਪਾਲ ਨੇ ਬੱਚਿਆਂ ਰੋਗਾਂ ਦੇ ਮਾਹਿਰ ਡਾਕਟਰਾਂ ਨੂੰ ਲੋਕਾਂ ਤੱਕ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡਾਇਰੈਕਟਰ ਐਸਆਈ ਡਾ. ਗੁਲਸ਼ਨ ਰਾਏ ਨੇ ਵੀ ਸੰਬੋਧਿਤ ਕੀਤਾ।

Leave a Reply

Your email address will not be published. Required fields are marked *