Jathedar Kumbra distributed Bhagat Puran Singh Medical Insurance Smart Cards

ਜਥੇਦਾਰ ਕੁੰਭੜਾ ਨੇ ਵੱਖ ਵੱਖ ਪਿੰਡਾਂ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡੇ
– ਵੱਖ ਵੱਖ ਪਿੰਡਾਂ ਦੇ ਲੋਕਾਂ ਵੱਲੋਂ ਹਲਕੇ ਦੇ ਸਥਾਨਕ ਸੀਨੀਅਰ ਅਕਾਲੀ ਆਗੂ ਨੂੰ ਹੀ ਹਲਕਾ ਇੰਚਾਰਜ ਲਗਾਉਣ ਦੀ ਮੰਗ

ਐੱਸ.ਏ.ਐੱਸ. ਨਗਰ, 30 ਅਗਸਤ :ਪੰਜਾਬ ਦੀ ਮੌਜੂਦਾ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਸੋਚ ਤਹਿਤ ਵਿਕਾਸ ਦੇ ਨਾਲ ਨਾਲ ਰਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਮਿਸਾਲ ਦੇਸ਼ ਦੇ ਕਿਸੇ ਵੀ ਸੂਬੇ ‘ਚ ਨਹੀਂ ਮਿਲਦੀ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦੇ ਜਥੇਬੰਦਕ ਸਕੱਤਰ ਬਲਜੀਤ ਸਿੰਘ ਕੁੰਭੜਾ ਨੇ ਹਲਕਾ ਮੁਹਾਲੀ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡਣ ਮੌਕੇ ਸੰਬੋਧਨ ਕਰਦਿਆਂ ਕੀਤਾ| ਜਥੇਦਾਰ ਕੁੰਭੜਾ ਨੇ ਹਲਕਾ ਮੁਹਾਲੀ ਦੇ ਪਿੰਡ ਕੁਰੜੀ, ਕੁਰੜਾ ਅਤੇ ਮੋਟੇਮਾਜਰਾ ਵਿਖੇ ਸਮਾਰਟ ਕਾਰਡ ਵੰਡੇ| ਉਨ੍ਹਾਂ ਨੂੰ ਵੱਖ ਵੱਖ ਪਿੰਡਾਂ ਵਿੱਚ ਸਿਰੋਪਾ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ|
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਅਤੇ ਰੋਗ-ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਸਮਾਜ ਦੇ ਗਰੀਬ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਰਾਜ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਗਰੀਬ ਵਰਗ ਦੇ ਲੋਕਾਂ ਤੇ ਵਪਾਰੀਆਂ ਲਈ ਵੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਇਸੇ ਤਰਜ਼ ‘ਤੇ ਰਾਜ ਦੇ ਕਿਸਾਨਾਂ ਨੂੰ ਵੀ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ ਅਧੀਨ ਸਲਾਨਾ 50 ਹਜ਼ਾਰ ਰੁਪਏ ਤੱਕ ਦੇ ਨਕਦੀ-ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ|
ਜਥੇਦਾਰ ਕੁੰਭੜਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਪਿਛਲੇ ਲਗਭੱਗ 9 ਸਾਲਾਂ ਦੌਰਾਨ ਸੂਬੇ ਦਾ ਰਿਕਾਰਡ ਤੋੜ ਵਿਕਾਸ ਕੀਤਾ ਹੈ| ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਦੇ ਟਿਊਬਵੈਲਾਂ ਲਈ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ, ਉੱਥੇ ਗਰੀਬ ਪ੍ਰੀਵਾਰਾਂ ਦੇ ਘਰੇਲੂ ਬਿਜਲੀ ਦੇ ਬਿੱਲ ਵੀ ਮੁਆਫ਼ ਕਰਕੇ ਉਨ੍ਹਾਂ ਪ੍ਰੀਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ| ਸਰਕਾਰ ਵੱਲੋਂ ਇਸ ਤੋਂ ਇਲਾਵਾ ਨੀਲੇ ਕਾਰਡ ਧਾਰਕ ਪ੍ਰੀਵਾਰਾਂ ਲਈ ਆਟਾ-ਦਾਲ ਸਕੀਮ, ਵੱਖ-ਵੱਖ ਵਰਗਾਂ ਲਈ ਪੈਨਸ਼ਨ ਸਕੀਮ, ਸ਼ਗਨ ਸਕੀਮ, ਮਾਈ ਭਾਗੋ ਵਿੱਦਿਆ ਸਕੀਮ ਅਤੇ ਵਿਦਿਆਰਥੀਆਂ ਲਈ ਸ਼ਕਾਲਰਸ਼ਿਪ ਸਕੀਮ ਆਦਿ ਅਨੇਕਾਂ ਲਾਭਦਾਇਕ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ|
ਇਸ ਮੌਕੇ ਭਗਤ ਰਾਮ ਸਨੇਟਾ, ਮੰਗਲ ਸਿੰਘ ਸਿਆਊ, ਜਗਜੀਤ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਰਾਮ ਸਿੰਘ, ਦਿਲਬਾਗ ਸਿੰਘ, ਅੰਗਰੇਜ਼ ਸਿੰਘ, ਪਰਵਿੰਦਰ ਸਿੰਘ, ਗੁਲਾਬ ਸਿੰਘ, ਗੁਰਜਿੰਦਰ ਸਿੰਘ, ਮੇਜਰ ਸਿੰਘ, ਕੌਰ ਸਿੰਘ, ਛੱਜਾ ਸਿੰਘ ਸਰਪੰਚ, ਗੁਰਜੰਟ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਰੜੀ, ਹਰਨੇਕ ਸਿੰਘ, ਮਾਨ ਸਿੰਘ, ਸੁਰਮੁਖ ਸਿੰਘ, ਲਾਲ ਸਿੰਘ, ਪਿੰਡ ਕੁਰੜਾ ਵਿਖੇ ਜਸਵੀਰ ਸਿੰਘ ਜੱਸੀ ਨੰਬਰਦਾਰ, ਬਹਾਦਰ ਸਿੰਘ ਬੜੀ ਸਾਬਕਾ ਸਰਪੰਚ, ਜਗਦੀਸ਼ ਸਿੰਘ, ਸਵਰਨਜੀਤ ਸਿੰਘ, ਗੁਰਦੀਪ ਸਿੰਘ, ਨੰਦ ਸਿੰਘ, ਕਿਰਨਇੰਦਰਪਾਲ ਸਿੰਘ, ਗੁਰਦੀਪ ਸਿੰਘ, ਹਰਪਾਲ ਸਿੰਘ ਆਦਿ ਵੱਲੋਂ ਮੰਗ ਰੱਖੀ ਗਈ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕਿਸੇ ਵੀ ਸੀਨੀਅਰ ਸਥਾਨਕ ਅਕਾਲੀ ਆਗੂ ਨੂੰ ਹੀ ਹਲਕਾ ਇੰਚਾਰਜ ਲਗਾਇਆ ਜਾਵੇ ਜੋ ਕਿ ਸਮੇਂ ਦੀ ਮੁੱਖ ਮੰਗ ਹੈ| ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸਥਾਨਕ ਅਕਾਲੀ ਆਗੂ ਹੀ ਸਮਝ ਸਕਦਾ ਹੈ| ਲੋਕਾਂ ਦਾ ਕਹਿਣਾ ਸੀ ਕਿ ਜੇਕਰ ਹਾਈਕਮਾਂਡ ਕਿਸੇ ਸਥਾਨਕ ਅਕਾਲੀ ਆਗੂ ਨੂੰ ਹਲਕਾ ਇੰਚਾਰਜ ਬਣਾ ਕੇ ਚੋਣ ਲੜਾਉਂਦੀ ਹੈ ਤਾਂ ਇਹ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਈ ਜਾ ਸਕੇਗੀ|

Leave a Reply

Your email address will not be published. Required fields are marked *