Kalgidhar Sevak Jatha asked to register case against Film makers for Beadbi of Baba Banda Singh Bahadur at ISBT

19jp

ਕਲਗੀਧਰ ਸੇਵਕ ਜਥੇ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਮੂਰਤੀ ਦੀ ਬੇਅਦਬੀ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ 

ਐਸ. ਏ. ਐਸ ਨਗਰ, 19 ਸਤੰਬਰ : ਕਲਗੀਧਰ  ਸੇਵਕ ਜਥੇ ਦੇ ਪ੍ਰਧਾਨ ਜੇ ਪੀ ਸਿੰਘ ਨੇ ਡਿਪਟੀ ਕਮਿਸ਼ਨਰ, ਐਸ. ਐਸ. ਪੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ  ਦੀ ਮੂਰਤੀ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇ|
ਆਪਣੇ ਪੱਤਰ ਵਿਚ ਜੇ. ਪੀ ਸਿੰਘ ਨੇ ਲਿਖਿਆ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਬਣ ਰਹੇ ਬੱਸ ਸਟੈਂਡ ਮੁਹਾਲੀ ਵਿਖੇ ਇਕ ਫਿਲਮ ਦੀ ਸ਼ੂਟਿੰਗ ਲਈ ਆਗਿਆ ਦਿੱਤੀ ਗਈ ਹੈ| ਇਸ ਫਿਲਮ ਦੇ ਪ੍ਰਬੰਧਕਾਂ ਵੱਲੋਂ ਫਿਲਮ ਦੀ ਸ਼ੂਟਿੰਗ ਲਈ              ਨਵੇਂ ਬੱਸ ਸਟੈਂਡ ਵਿਚ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਮੂਰਤੀ ਨੂੰ ਢੱਕ ਦਿਤਾ ਗਿਆ ਹੈ ਅਤੇ ਫਿਲਮ ਵਾਲਿਆਂ ਵੱਲੋਂ ਅਜਿਹਾ ਕਰਨ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ| ਉਹਨਾਂ ਲਿਖਿਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਮੂਰਤੀ ਦੀ ਇਸੇ ਤਰ੍ਹਾਂ ਬੇਅਦਬੀ ਹੁੰਦੀ ਰਹੀ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਕਤ ਫਿਲਮ ਦੀ ਸ਼ੂਟਿੰਗ ਨਹੀਂ ਹੋਣ ਦਿੱਤੀ ਜਾਵੇਗੀ|
ਉਹਨਾਂ ਕਿਹਾ ਕਿ ਉਹ ਕਿਸੇ ਫਿਲਮ ਦੀ ਸ਼ੂਟਿੰਗ ਦੇ ਖਿਲਾਫ ਨਹੀਂ ਹਨ ਪਰੰਤੂ ਸ਼ੂਟਿੰਗ ਦੌਰਾਨ ਫਿਲਮ ਦੇ ਪ੍ਰਬੰਧਕਾਂ ਵੱਲੋਂ ਜਿਸ ਤਰੀਕੇ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਬੇਅਦਬੀ ਕੀਤੀ ਹੈ ਉਸ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ| ਉਹਨਾਂ ਮੰਗ ਕੀਤੀ ਹੈ ਕਿ ਇਸ ਸਬੰਧੀ ਫਿਲਮ ਬਣਾਉਣ ਵਾਲਿਆਂ ਅਤੇ ਇਸ ਬੱਸ ਸਟੈਂਡ ਦਾ ਪ੍ਰਬੰਧ ਸੰਭਾਲਣ ਵਾਲੇ ਜਿੰਮੇਵਾਰ ਅਧਿਕਾਰੀਆਂ ਦੇ ਖਿਲਾਫ ਸਿੱਖ ਭਾਵਨਾਵਾਂ ਨੂੰ ਆਹਤ ਕਰਨ ਦੇ ਦੋਸ਼ ਹੇਠ ਆਈ ਪੀ ਸੀ ਦੀ ਧਾਰਾ 295 ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਨਵੇਂ ਬੱਸ ਸਟੈਂਡ ਵਿਖੇ ਢਕੀ ਗਈ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਮੂਰਤੀ ਦਾ ਮਾਣ-ਸਨਮਾਨ ਬਹਾਲ ਕੀਤਾ ਜਾਵੇ|

Leave a Reply

Your email address will not be published. Required fields are marked *