Lot of Akali and Aap leaders in line to Join Congress : Garcha

ਕਈ ਅਕਾਲੀ ਤੇ ਆਪ ਆਗੂ ਕਾਂਗਰਸ ਵਿੱਚ ਆਉਣ ਦੀ ਤਿਆਰੀ ਵਿੱਚ : ਗਰਚਾ
ਕੁਰਾਲੀ, 12 ਦਸੰਬਰ (ਸ.ਬ.) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਕਿਹਾ ਹੈ ਕਿ ਪਾਰਟੀ ਬਦਲਣ ਦਾ ਹੱਕ ਕਿਸੇ ਵੀ ਵਿਅਕਤੀ ਨੂੰ ਹੁੰਦਾ ਹੈ| ਪ੍ਰੰਤੂ ਦੇਖਣ ਵਿੱਚ ਆ ਰਿਹਾ ਹੈ ਕਿ ਜਿਹੜੇ ਅਕਾਲੀ ਆਗੂ ਆਪਣੀ ਪਾਰਟੀ ਦੀ ਗੁੰਡਾਗਰਦੀ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਉਨ੍ਹਾਂ ਨਾਲ ਅਕਾਲੀ-ਭਾਜਪਾ ਗਠਜੋੜ ਵੱਲੋਂ ਦੁਰਵਿਵਹਾਰ ਕੀਤਾ ਜਾ ਰਿਹਾ ਹੈ|
ਸ੍ਰੀਮਤੀ ਗਰਚਾ ਨੇ ਕਿਹਾ ਕਿ ਬਹੁਤ ਸਾਰੇ ਅਕਾਲੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਸ਼ਖਸ਼ੀਅਤ ਤੋਂ ਪ੍ਰਭਾਵਿਤ ਹਨ ਅਤੇ ਕਾਂਗਰਸ ਪਾਰਟੀ ਵਿੱਚ ਆਉਣਾ ਲੋਚਦੇ ਹਨ ਪ੍ਰੰਤੂ ਉਹ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲੱਗਣ ਦੀ ਇੰਤਜ਼ਾਰ ਵਿੱਚ ਹਨ| ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਉਪਰੰਤ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਦੀ ਕਾਂਗਰਸ ਪਾਰਟੀ ਵਿੱਚ ਝੜੀ ਲੱਗਣ ਵਾਲੀ ਹੈ|
ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ|
ਹਲਕਾ ਖਰੜ ਬਾਰੇ ਗੱਲਬਾਤ ਕਰਦਿਆਂ ਸ੍ਰੀਮਤੀ ਗਰਚਾ ਨੇ ਕਿਹਾ ਕਿ ਹਲਕਾ ਖਰੜ ਵਿੱਚ ਉਨ੍ਹਾਂ ਪਿਛਲੇ ਲੰਬੇ ਸਮੇਂ  ਤੋਂ ਆਪਣੀ ਸਰਗਰਮੀ ਤੇਜ਼ ਕੀਤੀ ਹੋਈ ਹੈ ਅਤੇ ਵੱਡੀ ਗਿਣਤੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਨਰਾਜ਼ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਤੋਰ ਕੇ ਕਾਂਗਰਸ ਪਾਰਟੀ ਨਾਲ ਤੋਰਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ|
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ-ਭਾਜਪਾ ਗਠਜੋੜ ਤੋਂ ਖਹਿੜਾ ਛੁਡਵਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਪੁਰਜ਼ੋਰ ਉਪਰਾਲੇ ਕੀਤੇ ਜਾਣ|

Leave a Reply

Your email address will not be published. Required fields are marked *