Maluka bereaved, son dead

ਐਸ.ਏ.ਐਸ ਨਗਰ, 26 ਅਕਤੂਬਰ
           ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਕਨੇਡਾ ਦੇ ਟੌਰਾਂਟੋ ਸ਼ਹਿਰ ਵਿੱਚ ਰਹਿੰਦੇ  ਛੋਟੇ ਬੇਟੇ ਚਰਨਜੀਤ ਸਿੰਘ ਦੀ ਭਰ ਜੁਆਨੀ ਵਿੱਚ ਬੇਵਕਤੀ ਮੌਤ ਨਾਲ ਸਮੁੱਚੇ ਵਿਭਾਗ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਵਿਕਾਸ ਭਵਨ ਮੋਹਾਲੀ ਵਿਖੇ ਅੱਜ ਸਵੇਰੇ ਸਮੁੱਚੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਕਰਕੇ ਕੈਬਨਿਟ ਮੰਤਰੀ ਸ. ਮਲੂਕਾ ਨੂੰ ਪੁੱਜੇ ਅਕਿਹ ਤੇ ਅਸਹਿ ਸਦਮੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਸ. ਦੀਪਇੰਦਰ ਸਿੰਘ ਆਈ.ਏ.ਐਸ, ਡਾਇਰੈਕਟਰ ਸ. ਜੀ.ਕੇ. ਸਿੰਘ ਆਈ.ਏ.ਐਸ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਜਿਕਰਯੋਗ ਹੈ ਕਿ ਚਰਨਜੀਤ ਸਿੰਘ ਕੁੱਝ ਦਿਨ ਬਿਮਾਰ ਰਹਿਣ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਅਤੇ ਮਲੂਕਾ ਪਰਿਵਾਰ ਵੱਲੋਂ ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸਫ਼ਲ ਨਾ ਹੋਈਆਂ। ਚਰਨਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।
          %ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਵਿਕਾਸ ਭਵਨ ਮੋਹਾਲੀ ਵਿਖੇ ਮਤਾ ਪਾਸ ਕਰਕੇ ਕੈਬਨਿਟ ਮੰਤਰੀ ਸ. ਮਲੂਕਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ‘ਚ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ਇਸ ਦੁੱਖ ਦੀ ਘੜੀ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਾ ਸਮੁੱਚਾ ਸਟਾਫ਼ ਸ. ਮਲੂਕਾ ਦੇ ਨਾਲ ਖੜ੍ਹਾ ਹੈ। ਸ. ਮਲੂਕਾ ਨੂੰ ਪੁੱਜੇ ਸਦਮੇ ਦਾ ਪਤਾ ਲੱਗਦਿਆਂ ਹੀ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਮੁਲਾਜ਼ਮਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ/ਚੇਅਰਪ੍ਰਰਸਨ ਵੱਲੋਂ ਵੀ ਇਸ ਮੁਸੀਬਤ ਵਿੱਚ ਸ. ਮਲੂਕਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।

Leave a Reply

Your email address will not be published. Required fields are marked *