Manjot Singh New Prez of Anandpur Sahib Youth Congress

manjot

ਮਨਜੋਤ ਸਿੰਘ ਬਣੇ ਲੋਕਸਭਾ ਹਲਕਾ ਆਨੰਦਪੁਰ ਸਾਹਿਬ ਦੇ ਯੂਥ ਕਾਂਗਰਸ ਪ੍ਰਧਾਨ
ਨੌਜਵਾਨਾਂ ਦੇ ਮਸਲੇ ਹੱਲ ਕਰਨ ਵਿੱਚ ਅਕਾਲੀ-ਭਾਜਪਾ ਸਰਕਾਰ ਫੇਲ੍ਹ  ਮਨਜੋਤ ਸਿੰਘ

ਐਸ ਏ ਐਸ ਨਗਰ, 6 ਸਤੰਬਰ (ਕੁਲਦੀਪ ਸਿੰਘ) ਯੂਥ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਵਰਿੰਦਰ ਢਿੱਲੋਂ ਨੂੰ ਪੰਜਾਬ ਯੂਨੀਵਰਸਟੀ ਚੋਣਾਂ ਦੌਰਾਨ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦੇ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਨਵੇਂ ਬਣੇ ਪ੍ਰਧਾਨ ਸ੍ਰ. ਮਨਜੋਤ ਸਿੰਘ, ਜੋ ਕਿ ਮੁਹਾਲੀ ਸ਼ਹਿਰ ਦੇ ਵਸਨੀਕ ਹਨ, ਵਲੋਂ ਅੱਜ ਸਾਰਾ ਦਿਨ ਪੰਜਾਬ ਯੂਨੀਵਰਸਿਟੀ ਵਿੱਚ ਹੀ ਲਗਾਇਆ ਗਿਆ ਜਿੱਥੇ ਕਿ ਭਲਕੇ ਚੋਣਾਂ ਹੋ ਰਹੀਆਂ ਹਨ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਮਨਜੋਤ ਸਿੰਘ ਨੇ ਕਿਹਾ ਹੈ 2017 ਦੀਆਂ ਵਿਧਾਨਸਭਾ ਚੋਣਾਂ ਲਈ ਯੂਥ ਕਾਂਗਰਸ ਦੇ ਵਰਕਰ ਲਾਮਬੰਦ ਹੋ ਚੁੱਕੇ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦਾ ਨੌਜਵਾਨ ਵਰਗ ਅਹਿਮ ਭੂਮਿਕਾ ਅਦਾ ਕਰੇਗਾ| ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਪੂਰੇ ਇਲਾਕੇ ਵਿੱਚ ਪਾਰਟੀ ਦੀ ਮਜਬੂਤੀ ਲਈ ਕੰਮ ਕਰ ਰਹੇ ਸਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਿਆ ਜਾਵੇਗਾ ਤਾਂ ਜੋ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪੁੱਜਦਾ ਕੀਤਾ ਜਾ ਸਕੇ| ਉਨ੍ਹਾਂ ਕਿਹਾ ਕਿ ਨਸ਼ੇ, ਭਰਿਸ਼ਟਾਚਾਰ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗੇ ਮਸਲਿਆਂ ਦਾ ਹੱਲ ਕਰਨ ਵਿੱਚ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ| ਉਨ੍ਹਾਂ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਨੌਜਵਾਨ ਵਰਗ ਮੌਜੂਦਾ ਸਰਕਾਰ ਤੋਂ ਬੁਰੀ ਤਰ੍ਹਾਂ ਨਿਰਾਸ਼ ਹੈ|
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਇਹ ਸੋਚ ਹੈ ਕਿ ਨੌਜਵਾਨਾਂ ਦੀ ਪਾਰਟੀ ਵਿੱਚ ਸਰਗਰਮ ਭੂਮਿਕਾ ਹੋਵੇ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਨਣ ਤੇ ਜਿੱਥੇ ਨੌਜਵਾਨਾਂ ਦੇ ਭਖਦੇ ਮਸਲੇ ਹੱਲ ਕਰਨ ਲਈ ਕੰਮ ਕੀਤਾ ਜਾਵੇਗਾ ਉੱਥੇ ਨੌਜਵਾਨਾਂ ਨੂੰ ਸਰਗਰਮ ਸਿਆਸਤ ਵਿੱਚ ਮਹੱਤਵਪੂਰਨ ਅਹੁਦੇ ਵੀ ਦਿਵਾਏ ਜਾਣਗੇ|

Leave a Reply

Your email address will not be published. Required fields are marked *