Mission 2017 : Mohali MLA Sidhu organized meeting at Sekhanmajra

sidhu

ਮਿਸ਼ਨ 2017 : ਵਿਧਾਇਕ ਸਿੱਧੂ ਨੇ ਕੀਤੀ ਸੇਖਨਮਾਜਰਾ ਵਿਖੇ ਭਰਵੀਂ ਮੀਟਿੰਗ

ਐਸ ਏ ਐਸ ਨਗਰ, 23 ਸਤੰਬਰ : ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਮੀਟਿੰਗਾ ਦਾ ਸਿਲਸਿਲਾ ਤੇਜ ਕਰ ਦਿੱਤਾ ਗਿਆ ਹੈ | ਵਿਧਾਇਕ ਸ੍ਰੀ ਸਿੱਧੂ ਵੱਲੋਂ ਆਰੰਭੀ ਇਸ ਮੁਹਿਮ ਤਹਿਤ ਅੱਜ ਪਿੰਡ ਸ਼ੇਖਨਮਾਜਰਾ ਵਿਖੇ ਇੱਕ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ  ਅਕਾਲੀ ਦੇ ਜੰਗਲ ਰਾਜ ਕਾਰਨ ਲੋਕ ਬੁਰੀ ਤਰ੍ਹਾਂ ਅਣ-ਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਪੰਜਾਬ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਅਤੇ ਅੱਜ ਹਰਇੱਕ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਸਰਕਾਰ ਦੇ ਖਿਲਾਫ ਸੰਘਰਸ਼ ਕਰਨਾ ਪੈ ਰਿਹਾ ਹੈ  | ਉਨ੍ਹਾਂ ਕਿਹਾ ਕਿ ਵਪਾਰੀ, ਕਿਸਾਨ, ਮਜ਼ਦੂਰ, ਮੁਲਾਜ਼ਿਮ ਅਤੇ ਉਦਯੋਗਪਤੀ ਹਰ ਕੋਈ ਅਕਾਲੀ-ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਬੁਰੀ ਤਰ੍ਹਾਂ ਸਤਾਇਆ ਹੋਇਆ ਹੈ | ਉਨ੍ਹਾਂ ਕਿਹਾ ਨੌਜਵਾਨ ਬੱਚੇ ਰੁਜ਼ਗਾਰ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਨੂੰ ਖਾਣ ਤੇ  ਉਤਾਰੂ ਹੈ, ਉਦਯੋਗਪਤੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਕੇ ਆਪਣੇ ਉਦਯੋਗ ਦੂਜੇ ਸੂਬਿਆਂ ਵਿੱਚ ਸ਼ਿਫਟ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀਆਂ ਨੇ ਵਿਕਾਸ ਕਰਨ ਦੀ ਬਜਾਇ ਆਪਣਾ ਢਿੱਡ ਭਰਨ ਨੂੰ ਤਰਜੀਹ ਦਿੱਤੀ ਹੋਈ ਹੈ ਜਿਸ ਕਾਰਨ ਸੂਬੇ ਦਾ ਹਰ ਵਰਗ ਅਕਾਲੀ-ਭਾਜਪਾ ਸਰਕਾਰ ਨੂੰ ਜਲਦ ਤੋਂ ਜਲਦ ਲਾਂਭੇ ਕਰਨ ਲਈ ਉਤਾਵਲਾ ਹੈ | ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਕਾਂਗਰਸ ਪਾਰਟੀ ਵੱਲ ਉਮੀਦ ਦੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਸਤਾ ਸੌਂਪ ਕੇ ਸੂਬੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਕਾਹਲੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਿਲ ਕਰਕੇ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਹੋਰਨਾ ਤੋਂ ਇਲਾਵਾ ਸੂਬਾ ਸਕੱਤਰ ਚੌਧਰੀ ਹਰੀਪਾਲ ਚੋਲ੍ਹਟਾ ਕਲਾਂ, ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਚ.ਐਸ. ਢਿੱਲੋਂ, ਪਾਲ ਸਿੰਘ, ਪ੍ਰੀਤਮ ਸਿੰਘ, ਸੁੱਚਾ ਸਿੰਘ ਪੰਚ, ਦਰਬਾਰਾ ਸਿੰਘ ਨੰਬਰਦਾਰ, ਹਰਬੰਸ ਸਿੰਘ ਘੋਲਾ, ਬਚਨ ਸਿੰਘ, ਸਾਧੂ ਸਿੰਘ, ਜਸੀਵਰ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਮੌਜੂਦ ਸਨ |

Leave a Reply

Your email address will not be published. Required fields are marked *