MLA Sidhu held meeting at Gobindgarh under banner Bring Captain, Save Punjab

7sidhu

ਕੈਪਟਨ ਲਿਆਓ ਪੰਜਾਬ ਬਚਾਓ ਬੈਨਰ ਹੇਠ ਵਿਧਾਇਕ ਸਿੱਧੂ ਨੇ ਕੀਤੀ ਗੋਬਿੰਦਗੜ੍ਹ ਵਿਖੇ ਮੀਟਿੰਗ

ਐਸ ਏ ਐਸ ਨਗਰ, 7 ਸਤੰਬਰ : ਅਕਾਲੀ-ਭਾਜਪਾ ਦੇ ਫਿਰਕਾਪ੍ਰਸਤ ਗਠਜੋੜ ਅਤੇ ਆਮ ਆਦਮੀ ਪਾਰਟੀ ਦੇ ਸੱਤਾ ਦੇ  ਲਾਲਚੀ ਨੇਤਾਵਾਂ ਦੀ ਅਸਲੀਅਤ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂੰ ਹਨ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ| ਇਹ ਗੱਲ ਅੱਜ ਨਜ਼ਦੀਕੀ ਪਿੰਡ ਗੋਬਿੰਦਗੜ੍ਹ ਵਿਖੇ ਕੈਪਟਨ ਲਿਆਓ ਪੰਜਾਬ ਬਚਾਓ ਬੈਨਰ ਹੇਠ ਆਯੋਜਿਤ ਲੋਕਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਆਖੀ|
ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਬੁਰੀ ਤਰ੍ਹਾਂ ਕੰਗਾਲ ਬਣਾ ਕੇ ਰੱਖ ਦਿੱਤਾ ਹੈ ਅਤੇ ਪੰਜਾਬ ਅੰਦਰ ਸਾਰੇ ਕਾਰੋਬਾਰਾਂ ‘ਤੇ ਅਕਾਲੀ ਆਗੂਆਂ ਦਾ ਕਬਜਾ ਹੋਣ ਕਾਰਨ ਲੋਕ ਆਪਣੇ ਆਪ ਨੂੰ ਬੁਰੀ ਤਰ੍ਹਾਂ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੁੰਦੇ ਜਾ ਰਹੇ ਹਨ ਕਿਉਂਕਿ ਲੋਕਾਂ ਨੂੰ ਇਹ ਗੱਲ ਚੰਗੀ  ਤਰ੍ਹਾਂ ਸਮਝ ਆ ਚੁਕੀ ਹੈ ਕਿ ਇਕ ਕੈਪਟਨ ਅਮਰਿੰਦਰ ਸਿੰਘ ਹੀ ਅਜਿਹੇ ਆਗੂ ਹਨ ਜੋ ਸੂਬੇ ਦੀ ਡੁੱਬਦੀ ਹੋਈ ਬੇੜੀ ਨੂੰ ਬੰਨੇ ਲਾ ਸਕਦੇ ਹਨ| ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਭਲੇ ਤੇ ਬਿਹਤਰੀ ਲਈ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕਰਨ ਦੀ ਅਪੀਲ ਕੀਤੀ| ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਚੌ. ਹਰੀਪਾਲ ਸਿੰਘ ਚੋਲਟਾ ਕਲਾਂ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਭੰਵਰਾ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਚੌ. ਦੀਪ ਚੰਦ ਗੋਬਿੰਦਗੜ•, ਚੌਧਰੀ ਰਿਸ਼ੀਪਾਲ, ਜਗੀਰ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ |

Leave a Reply

Your email address will not be published. Required fields are marked *