MLA Sidhu held meeting in village Bakarpur regarding mission 2017

ਮਿਸ਼ਨ 2017 ਤਹਿਤ ਵਿਧਾਇਕ ਸਿੱਧੂ ਨੇ ਕੀਤੀ ਪਿੰਡ ਬਾਕਰਪੁਰ ਵਿਖੇ ਮੀਟਿੰਗ

ਐਸ ਏ ਐਸ ਨਗਰ, 20 ਸਤੰਬਰ : ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੁਆਰਾ ਹਲਕਾ ਮੁਹਾਲੀ ਅੰਦਰ ਮਿਸ਼ਨ ਦੋ ਹਜਾਰ ਸਤਾਰਾਂ ਤਹਿਤ ਮੀਟਿੰਗਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਵਿਧਾਇਕ ਦੁਆਰਾ ਰੋਜਾਨਾ ਪਿੰਡਾ ਅੰਦਰ ਲੋਕਾਂ ਨਾਲ ਰਾਬਤਾ ਬਣਾ ਕੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਨਜ਼ਦੀਕੀ ਪਿੰਡ ਬਾਕਰਪੁਰ ਵਿਖੇ ਲੋਕਾਂ ਦੀ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਤੋਂ ਬੁਰੀ ਤਰਾਂ ਦੁਖੀ ਹੋ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀਆਂ ਮਾੜੀਆਂ ਕਰਤੂਤਾਂ ਕਾਰਨ ਲੋਕਾਂ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਵਿਰੋਧੀ ਪਾਰਟੀਆਂ ਦੇ ਹੌਂਸਲੇ ਚੋਣਾਂ ਤੋਂ ਪਹਿਲਾਂ ਪਸਤ ਹੋ ਚੁੱਕੇ ਹਨ ਅਤੇ ਲੋਕਾਂ ਵੱਲੋਂ ਮਿਲ ਰਹੇ ਜਬਦਸਤ ਸਮਰਥਨ ਦੀ ਬਦੌਲਤ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪੰਜਾਬ ਅੰਦਰ ਸਰਕਾਰ ਬਣਾਉਣ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਲੋਕ ਬੜੀ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ ਤਾਂ ਕਿ ਬਾਦਲਾਂ ਅਤੇ ਕੇਜਰੀਵਾਲ ਨੂੰ ਭਜਾ ਕੇ ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਸੌਂਪਿਆਂ ਜਾ ਸਕੇ ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ | ਇਸ ਮੌਕੇ ਹੋਰਨਾ ਤੋਂ ਦਵਿੰਦਰ ਸਿੰਘ ਬਾਕਰਪੁਰ, ਹਰੀ ਸਿੰਘ, ਸਰਪੰਚ ਰਾਜਾ ਸਿੰਘ, ਜਗਤਾਰ ਸਿੰਘ, ਅਜੈਬ ਸਿੰਘ ਪੰਚ, ਸਾਬਕਾ ਸਰਪੰਚ ਸੁਖਦਰਸ਼ਨ ਸਿੰਘ, ਗੁਰਦੇਵ ਸਿੰਘ, ਹਾਕਮ ਸਿੰਘ, ਸੁਖਦੇਵ ਸਿੰਘ, ਸਾਬਕਾ ਸਰਪੰਚ ਰਸ਼ਪਾਲ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *