Muslim brotherhood Honoured Prince

ਮੁਹਾਲੀ ਦੇ ਮੁਸਲਿਮ ਭਾਈਚਾਰੇ ਵਲੋਂ ਪ੍ਰਿੰਸ ਦਾ ਸਨਮਾਨ
ਅਕਾਲੀ ਦਲ ਮ੍ਰਨੁੱਖਤਾ ਵਿੱਚ ਕਰਦਾ ਹੈ ਯਕੀਨ : ਪ੍ਰਿੰਸ

ਐਸ ਏ ਐਸ ਨਗਰ, 31 ਅਗਸਤ : ਯੂਥ ਅਕਾਲੀ ਦਲ ਜਿਲ੍ਹਾ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਦਾ ਮੁਹਾਲੀ ਦੇ ਮੁਸਲਮਾਨ ਭਾਈਚਾਰੇ ਵਲੋਂ ਸੈਕਟਰ 70 ਵਿਖੇ ਸਨਮਾਨ ਕੀਤਾ ਗਿਆ| ਇਸ ਮੌਕੇ ਸੀ. ਅਕਾਲੀ ਆਗੂ ਸ੍ਰ. ਪ੍ਰਦੀਪ ਸਿੰਘ ਭਾਰਜ ਵੀ ਉਨ੍ਹਾਂ ਦੇ ਨਾਲ  ਸਨ|
ਇਸ ਮੌਕੇ ਸ੍ਰ. ਪ੍ਰਿੰਸ ਨੇ ਕਿਹਾ ਕਿ ਸਾਨੂੰ ਸਮੂਹ ਭਾਈਚਾਰਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਅਕਾਲੀ ਦਲ ਮਨੁੱਖਤਾ ਵਿੱਚ ਯਕੀਨ ਰੱਖਦਾ ਹੈ| ਉਨ੍ਹਾਂ ਕਿਹਾ ਕਿ ਅਕਾਲੀ ਦਲ ਭਾਈਚਾਰਕ ਸਾਂਝ, ਵਿਕਾਸ ਅਤੇ ਤਰੱਕੀ ਵਿੱਚ ਯਕੀਨ ਰੱਖਦਾ ਹੈ ਅਤੇ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਦੋ ਵਿਧਾਨਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੇ ਆਪਣੀ ਮੋਹਰ ਲਗਾਈ ਹੈ| ਉਨ੍ਹਾਂ ਕਿਹਾ ਕਿ ਵਿਕਾਸਮੁਖੀ ਨੀਤੀਆਂ ਦੇ ਚੱਲਦੇ ਅਕਾਲੀ ਦਲ ਅਤੇ ਭਾਜਪਾ ਗਠਜੋੜ ਲਗਾਤਾਰ ਤੀਜੀ ਵਾਰ ਪੰਜਾਬ ਦੀਆਂ ਵਿਧਾਨਸਭਾ ਚੋਣਾਂ ਜਿੱਤ ਕੇ ਇਤਿਹਾਸ ਸਿਰਜੇਗਾ| ਉਨ੍ਹਾਂ ਇਸ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਆਉਂਦੀਆਂ ਵਿਧਾਨਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਨਾਲ ਮੋਢੇ ਨਾਲ ਮੋਢਾ ਲਾਉਣ ਦੀ ਅਪੀਲ ਕੀਤੀ|
ਇਸ ਮੌਕੇ ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ, ਸੌਦਾਗਰ ਖਾਨ, ਚਰਨਜੀਤ ਚੰਨੀ, ਗੁਰਜੀਤ ਮਾਮਾ, ਅਬਦੁਲ ਸੱਤਾਰ, ਹਰਜਿੰਦਰ ਬਲੌਂਗੀ, ਸਤਨਾਮ ਮਲਹੋਤਰਾ, ਭੁਪਿੰਦਰ ਕਾਕਾ ਅਤੇ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਹਾਜਿਰ ਸਨ|

Leave a Reply

Your email address will not be published. Required fields are marked *