No drainage of water in Vill. Shahpur : Garcha

ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ‘ਚ ਪਿੰਡ ਸ਼ਾਹਪੁਰ ‘ਚ ਨਹੀਂ ਪਾਣੀ ਦੀ ਨਿਕਾਸੀ : ਗਰਚਾ

ਕੁਰਾਲੀ, 14 ਸਤੰਬਰ : ਅਕਾਲੀ-ਭਾਜਪਾ ਸਰਕਾਰ ਵੱਲੋਂ ਹਲਕਾ ਖਰੜ ਦੇ ਪਿੰਡਾਂ ਵਿੱਚ ਵਿਕਾਸ ਦੇ ਕੀਤੇ ਜਾ ਰਹੇ ਦਾਵੇ ਖੋਖਲੇ ਸਾਬਿਤ ਹੋ ਰਹੇ ਹਨ| ਪਿੰਡਾਂ ਦੇ ਲੋਕੀਂ ਟੁੱਟੀਆਂ ਫੁੱਟੀਆਂ ਸੜਕਾਂ, ਪੀਣ ਵਾਲੇ ਪਾਣੀ ਤੇ ਪਾਣੀ ਦੀ ਨਿਕਾਸੀ ਵਰਗੀਆਂ ਸਹੂਲਤਾਂ ਨੂੰ ਤਰਸ ਰਹੇ ਹਨ| ਇਸ ਦੇ ਨਾਲ ਹੀ ਬੇਰੋਜ਼ਗਾਰ ਨੌਜਵਾਨ ਪੀੜ੍ਹੀ ਰੋਜ਼ਗਾਰ ਨੂੰ ਤਰਸ ਰਹੀ ਹੈ| ਸਰਕਾਰ ਦੇ ਮੰਤਰੀਆਂ ਉਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਦੀ ਦਲਦਲ ਵਿੱਚ ਧੱਕਣ ਦੇ ਦੋਸ਼ ਲੱਗ ਰਹੇ ਹਨ| ਇਹ ਵਿਚਾਰ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਹਲਕਾ ਖਰੜ ਦੇ ਪਿੰਡ ਸ਼ਾਹਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ| ਪਿੰਡ ਦੇ ਲੋਕਾਂ ਨੇ ਸ੍ਰੀਮਤੀ ਗਰਚਾ ਨੂੰ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਠੋਸ ਪ੍ਰਬੰਧ ਨਹੀਂ ਹੈ| ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਿੱਚ ਕੋਈ ਨਾ ਕੋਈ ਬਿਮਾਰੀ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ|
ਸ੍ਰੀਮਤੀ ਗਰਚਾ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਪਿੰਡ ਵਿੱਚ ਪਾਣੀ ਦੀ ਨਿਕਾਸੀ ਦੇ ਠੋਸ ਪ੍ਰਬੰਧ ਕਰਕੇ ਲੋਕਾਂ ਨੂੰ ਰਾਹਤ ਦਿਤੀ ਜਾਵੇ| ਇਸ ਮੌਕੇ ਸ੍ਰੀਮਤੀ ਗਰਚਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਚੋਣਾਂ ਵਿੱਚ ਝੂਠੇ ਦਾਅਵੇ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਦਾ ਮੁਕੰਮਲ ਸਫ਼ਾਇਆ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਕਾਂਗਰਸ ਸਰਕਾਰ ਬਣਾਈ ਜਾ ਸਕੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦਾ ਵਿਕਾਸ ਕਰਵਾਇਆ ਜਾ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾ ਸਕਣ|
ਇਸ ਮੌਕੇ ਹਰਭਜਨ ਸਿੰਘ ਸਿੱਧੂ, ਸੇਵਾ ਸਿੰਘ ਪੰਚ, ਦਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਪੁਰ, ਹਰਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ, ਅਵਤਾਰ ਸਿੰਘ, ਅੰਮ੍ਰਿਤਪਾਲ ਕੌਰ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *